ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂਸਰ ਸੁਧਾਰ ’ਚ ਕੌਮਾਂਤਰੀ ਬਾਸਕਟਬਾਲ ਅਕੈਡਮੀ ਸ਼ੁਰੂ

07:46 AM May 10, 2024 IST
ਨਿਹੰਗ ਸ਼ਮਸ਼ੇਰ ਸਿੰਘ ਸਟੇਡੀਅਮ ਵਿਚਲੇ ਬਾਸਕਟਬਾਲ ਕੋਰਟ ਦੀ ਤਸਵੀਰ।

ਸੰਤੋਖ ਗਿੱਲ
ਗੁਰੂਸਰ ਸੁਧਾਰ, 9 ਮਈ
ਇੱਥੇ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਵੱਲੋਂ ਨਿਹੰਗ ਸ਼ਮਸ਼ੇਰ ਸਿੰਘ ਸਟੇਡੀਅਮ ਵਿੱਚ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਕੌਮਾਂਤਰੀ ਪੱਧਰ ਦਾ ਬਾਸਕਟਬਾਲ ਕੋਰਟ ਅਤੇ ਅਕੈਡਮੀ ਤਿਆਰ ਹੋ ਗਈ ਹੈ। ਗੁਰੂ ਹਰਗੋਬਿੰਦ ਸਪੋਰਟਸ ਕਲੱਬ ਵੱਲੋਂ ਖੇਡਾਂ ਨੂੰ ਸਮਰਪਿਤ ਗੁੜਗਾਉਂ ਦੀ ਇਕ ਖੇਡ ਸੁਸਾਇਟੀ ਅਤੇ ਪੇਂਡੂ ਖੇਤਰ ਦੇ ਗ਼ਰੀਬ ਬੱਚਿਆਂ ਨੂੰ ਬਾਸਕਟਬਾਲ ਦੀ ਸਿਖਲਾਈ ਦੇਣ ਵਾਲੀ ਡਰਿਵਲ ਅਕੈਡਮੀ ਫਾਊਂਡੇਸ਼ਨ ਨਾਲ ਲਿਖਤੀ ਸਮਝੌਤਾ ਕੀਤਾ ਗਿਆ ਹੈ ਜਿਸ ਤਹਿਤ ਨਿਹੰਗ ਸ਼ਮਸ਼ੇਰ ਸਿੰਘ ਸਟੇਡੀਅਮ ਵਿੱਚ ਕੌਮਾਂਤਰੀ ਪੱਧਰ ਦੀ ਬਾਸਕਟਬਾਲ ਸਿਖਲਾਈ ਲਈ ਖੇਡ ਅਕੈਡਮੀ ਸ਼ੁਰੂ ਕਰਨ ਦੀ ਯੋਜਨਾ ਉਲੀਕੀ ਗਈ ਹੈ। ਕਲੱਬ ਦੇ ਪ੍ਰਧਾਨ ਚਰਨਜੀਤ ਸਿੰਘ ਗਿੱਲ ਅਨੁਸਾਰ ਪੇਂਡੂ ਅਤੇ ਗ਼ਰੀਬ ਬੱਚਿਆਂ ਨੂੰ ਇਸ ਬਾਸਕਟਬਾਲ ਕੋਰਟ ਵਿੱਚ ਕੌਮਾਂਤਰੀ ਪੱਧਰ ਦੇ ਕੋਚ ਮੁਫ਼ਤ ਸਿਖਲਾਈ ਦੇਣਗੇ।
ਕਾਬਲੇ ਗ਼ੌਰ ਹੈ ਕਿ ਇਸ ਇਤਿਹਾਸਕ ਪਿੰਡ ਦੇ ਖੇਡ ਮੈਦਾਨਾਂ ਵਿੱਚੋਂ ਕੌਮਾਂਤਰੀ ਪੱਧਰ ’ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਵਿਚ ਉੱਘੇ ਹਾਕੀ ਓਲੰਪੀਅਨ ਕਰਨਲ ਜਸਵੰਤ ਸਿੰਘ ਗਿੱਲ ਦਾ ਨਾਂ ਵੀ ਸ਼ੁਮਾਰ ਹੈ ਜਿਨ੍ਹਾਂ ਨੇ 1960 ਦੀਆਂ ਰੋਮ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਦੇ ਸੈਂਟਰ ਫਾਰਵਰਡ ਵਜੋਂ ਅਗਵਾਈ ਕੀਤੀ ਸੀ। ਹੁਣ ਵੀ ਇਨ੍ਹਾਂ ਖੇਡ ਮੈਦਾਨਾਂ ਵਿੱਚੋਂ ਉੱਠ ਕੇ ਅਨੇਕਾਂ ਖਿਡਾਰੀਆਂ ਨੇ ਰਾਜ ਅਤੇ ਕੌਮੀ ਪੱਧਰ ’ਤੇ ਨਾਮਣਾ ਖੱਟਿਆ ਹੈ। ਗਿੱਲ ਅਨੁਸਾਰ ਬਾਸਕਟਬਾਲ ਲਈ ਕੋਚ ਦੀ ਨਿਯੁਕਤੀ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਹੋਰ ਉੱਚ ਪੱਧਰੀ ਸਿਖਲਾਈ ਲਈ ਭੇਜਿਆ ਗਿਆ ਹੈ।

Advertisement

Advertisement
Advertisement