ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਸਤੂਆਣਾ ਸਾਹਿਬ ਵਿੱਚ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਸ਼ੁਰੂ

08:42 AM Nov 17, 2024 IST
ਦੋ-ਰੋਜ਼ਾ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਦੌਰਾਨ ਬੱਚਿਆਂ ਦਾ ਸਨਮਾਨ ਕਰਦੇ ਹੋਏ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ।

ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 16 ਨਵੰਬਰ
ਗੁਰਸਾਗਰ ਮਸਤੂਆਣਾ ਸਾਹਿਬ ਵਿੱਚ ਪੰਜਾਬੀ ਭਵਨ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਦੇ ਉਪਰਾਲੇ ਸਦਕਾ ਨਵੀਆਂ ਕਲਮਾਂ ਨਵੀਂ ਉਡਾਣ ਪ੍ਰਾਜੈਕਟ ਤਹਿਤ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਦੋ-ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦਾ ਅੱਜ ਆਗਾਜ਼ ਹੋਇਆ। ਇਸ ਦੌਰਾਨ ਪ੍ਰਧਾਨਗੀ ਮੰਡਲ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਸ਼ਮ੍ਹਾਂ ਰੋਸ਼ਨ ਕਰਦੇ ਹੋਏ ਰਿਬਨ ਕੱਟ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਆਈਏਐੱਸ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਛੋਟੇ-ਛੋਟੇ ਬੱਚਿਆਂ ਦੀ ਹੌਸਲਾ-ਅਫਜ਼ਾਈ ਕੀਤੀ ਗਈ। ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵੱਲੋਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਛੋਟੇ-ਛੋਟੇ ਬੱਚਿਆਂ ਵੱਲੋਂ ਲੋਕ ਨਾਚ ਲੁੱਡੀ ਪੇਸ਼ ਕੀਤਾ। ਨੇਤਰਹੀਣ ਬੱਚੀਆਂ ਹਰਜੋਤ ਕੌਰ ਤੇ ਕਿਰਨਜੀਤ ਕੌਰ ਵੱਲੋਂ ਲੋਕ ਗੀਤ ਪੇਸ਼ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸੁੱਖੀ ਬਾਠ ਵੱਲੋਂ ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਬਾਲ ਲੇਖਣੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਐੱਸਐੱਸਪੀ ਸਰਤਾਜ ਸਿੰਘ ਚਹਿਲ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਅੱਜ ਦੇ ਸਮੇਂ ਵਿੱਚ ਬਹੁਤ ਅਹਿਮੀਅਤ ਹੈ। ਨਵੀਆਂ ਕਲਮਾਂ ਨਵੀਂ ਉਡਾਣ ਦੇ ਸੰਸਥਾਪਕ ਸੁੱਖੀ ਬਾਠ ਨੇ ਦੱਸਿਆ ਇਸ ਕਾਨਫਰੰਸ ਉੱਪਰ ਦੁਨੀਆਂ ਭਰ ਦੀਆਂ ਨਿਗਾਹਾਂ ਟਿਕੀਆਂ ਹੋਈਆਂ ਹਨ, ਕਿਉਂਕਿ ਇਹ ਕਾਂਨਫਰੰਸ ਨਵੀਂ ਪਨੀਰੀ ਨੂੰ ਆਪਣੇ ਅਮੀਰ ਵਿਰਾਸਤ ਦੇ ਸਹਿਤ ਤੇ ਸੱਭਿਆਚਾਰ ਨਾਲ ਜੋੜਨ ਲਈ ਇੱਕ ਨਵਾਂ ਇਤਿਹਾਸ ਸਿਰਜ ਰਹੀ ਹੈ। ਪ੍ਰਾਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਅਤੇ ਪ੍ਰਾਜੈਕਟ ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਨੇ ਕਿਹਾ ਕਿ ਇਸ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਪ੍ਰਾਇਮਰੀ , ਮਿਡਲ ਤੇ ਸੈਕੰਡਰੀ ਲਈ ਵੱਖ-ਵੱਖ ਸਟੇਜਾਂ ਬਣਾਈਆਂ ਹਨ, ਜਿੱਥੇ ਪੱਧਰ ਅਨੁਸਾਰ ਵੱਖ-ਵੱਖ ਵਿੱਦਿਅਕ , ਸੱਭਿਆਚਾਰਕ ਮੁਕਾਬਲੇ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਬਾਲ ਸ਼੍ਰੋਮਣੀ ਐਵਾਰਡ ਤੋਂ ਇਲਾਵਾ ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮਾਂ , ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਕਾਨਫਰੰਸ ਵਿੱਚ 800 ਦੇ ਕਰੀਬ ਬੱਚੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਹਨ।

Advertisement

Advertisement