ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮਾਂਤਰੀ ਕਾਨਫਰੰਸ ਦੀਆਂ ਤਿਆਰੀਆਂ ਵਿੱਢੀਆਂ

07:02 AM Jun 14, 2024 IST
ਜਲੰਧਰ ’ਚ ਪੁਸਤਕ ਰਿਲੀਜ਼ ਕਰਦੇ ਹੋਏ ਪ੍ਰਬੰਧਕ।

ਪੱਤਰ ਪ੍ਰੇਰਕ
ਜਲੰਧਰ, 13 ਜੂਨ
ਪੰਜਾਬ ਭਵਨ ਸੰਸਥਾਪਕ ਸੁੱਖੀ ਬਾਠ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਪਹਿਲੀ ਕੌਮਾਂਤਰੀ ਦੋ ਰੋਜ਼ਾ ਕਾਨਫਰੰਸ ਸਬੰਧੀ ਇਥੇ ਜ਼ਿਲ੍ਹਾ ਟੀਮਾਂ ਦੀ ਪਹਿਲੀ ਮੀਟਿੰਗ ਕੀਤੀ ਗਈ। ਇਸ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਦੀਆਂ ਟੀਮਾਂ ਸ਼ਾਮਲ ਹੋਈਆਂ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਪੰਜਾਬ ਭਵਨ ਸਬ-ਆਫ਼ਿਸ ਜਲੰਧਰ ਮੁੱਖ ਸੰਚਾਲਿਕਾ ਪ੍ਰੀਤ ਹੀਰ ਵੱਲੋਂ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਨਵੀਆਂ ਕਲਮਾਂ ਨਵੀਂ ਉਡਾਣ ਦੇ ਪ੍ਰਾਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਵੱਲੋਂ ਨਿਭਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਬਲਜੀਤ ਸ਼ਰਮਾ ਨੇ ਦੱਸਿਆ ਕਿ ਇਸ ਕਾਨਫਰੰਸ ਵਿੱਚ ਪੰਜਾਬ ’ਚੋਂ ਹੀ ਨਹੀਂ ਬਲਕਿ ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿਚ ਬਾਲ ਲੇਖਕ ਪਹੁੰਚਣਗੇ। ਇਸ ਕਾਨਫਰੰਸ ਵਿਚ ਲਾਹੌਰ (ਪਾਕਿਸਤਾਨ) ਤੋਂ ਪ੍ਰਸਿੱਧ ਲੇਖਕ ਬਾਬਾ ਨਜ਼ਮੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ। ਮੀਟਿੰਗ ਵਿੱਚ ਦੱਸਿਆ ਗਿਆ ਕਿ ਇਸ ਪ੍ਰਾਜੈਕਟ ਦਾ ਮੁੱਖ ਮਕਸਦ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ, ਬੱਚਿਆਂ ਨੂੰ ਪੰਜਾਬੀ ਵਿਰਸੇ ਤੇ ਪੰਜਾਬੀ ਸੱਭਿਆਚਾਰ ਨਾਲ ਜੋੜ ਕੇ ਰੱਖਣਾ ਹੈ। ਉਹ ਚਾਹੁੰਦੇ ਹਨ ਕਿ ਬੱਚਿਆਂ ਦਾ ਧਿਆਨ ਮੋਬਾਈਲ ਫ਼ੋਨਾਂ ਤੋਂ ਹਟਾ ਕੇ ਸਾਹਿਤ ਪੜ੍ਹਨ ਵੱਲ ਲਾਇਆ ਜਾਵੇ। ਇਸ ਨਵੀਆਂ ਕਲਮਾਂ ਨਵੀਂ ਉਡਾਣ ਪ੍ਰਾਜੈਕਟ ਅਧੀਨ ਪੰਜਾਬ ’ਚੋਂ 50,000 ਕਿਤਾਬਾਂ ਛਪਣਗੀਆਂ। ਬੱਚਿਆਂ ’ਚੋਂ ਵੱਖ ਵੱਖ ਵਰਗਾਂ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ 9 ਬਾਲ ਲੇਖਕਾਂ ਨੂੰ ਸਵ. ਅਰਜਨ ਸਿੰਘ ਬਾਠ ਯਾਦਗਾਰੀ ਬਾਲ ਸ਼੍ਰੋਮਣੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

Advertisement

Advertisement