ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਨੀਵਰਸਿਟੀ ’ਚ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮੌਕੇ ਸਮਾਗਮ

10:28 AM Sep 20, 2024 IST
ਮਹਿਮਾਨਾਂ ਦਾ ਸਨਮਾਨ ਕਰਦੇ ਹੋਏ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਅਤੇ ਹੋਰ।

ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 19 ਸਤੰਬਰ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਯੂਨੀਵਰਸਿਟੀ ਸਕੂਲ ਆਫ ਲਾਅ ਨੇ ਵਾਈਸ ਚਾਂਸਲਰ ਪ੍ਰੋ.(ਡਾ.) ਪ੍ਰਿਤਪਾਲ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਦੀ ਸਰਪ੍ਰਸਤੀ ਹੇਠ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ। ਸਮਾਗਮ ਦੇ ਮੁੱਖ- ਮਹਿਮਾਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਸਨ। ਉਨ੍ਹਾਂ ਵਿਦਿਆਰਥੀਆਂ ਨੂੰ ਅਧਿਕਾਰਾਂ ਅਤੇ ਫਰਜ਼ਾਂ ਲਈ ਖੜ੍ਹੇ ਹੋਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਅਤੇ ਸੈਸਨ ਜੱਜ ਅਰੁਣ ਗੁਪਤਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਨਾਲਸਾ ਵੱਲੋਂ ਪੇਸ਼ ਕੀਤੇ ਜਾਣ ਵਾਲੇ ਇੰਟਰਨਸ਼ਿਪ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੀ.ਜੇ.ਐਮ ਦੀਪਤੀ ਗੋਇਲ ਮੈਂਬਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੀ ਸ਼ਿਰਕਤ ਕੀਤੀ। ਵਾਈਸ ਚਾਂਸਲਰ ਪ੍ਰੋ.(ਡਾ.) ਪ੍ਰਿਤ ਪਾਲ ਸਿੰਘ ਨੇ ਦੱਸਿਆ ਕਿ ਇਸ ਦਿਵਸ ਦਾ ਮਨੁੱਖੀ ਅਧਿਕਾਰਾਂ ਦੇ ਕਾਨੂੰਨਾਂ ਅਤੇ ਆਜ਼ਾਦੀ ਬਾਰੇ ਜਾਗਰੂਕਤਾ ਫੈਲਾਉਣ ਹੈ। ਇਸ ਮੌਕੇ ਇੰਚਾਰਜ ਡਾ. ਨਵਨੀਤ ਕੌਰ ਨੇ ਵੀ ਹਾਜ਼ਰ ਸਨ।

Advertisement

Advertisement