ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ ਹਵਾਈ ਅੱਡਿਆਂ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕੀਤੀਆਂ ਜਾਣ: ਸੀਚੇਵਾਲ

07:51 AM Aug 01, 2024 IST

ਪੱਤਰ ਪ੍ਰੇਰਕ
ਜਲੰਧਰ, 31 ਜੁਲਾਈ
ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਦਿਆਂ ਨੂੰ ਬਾਖੂਬੀ ਉਭਾਰਿਆ। ਹੁਣ ਤੱਕ ਵੱਖ ਵੱਖ ਮੰਤਰਾਲਿਆਂ ਕੋਲ ਸੰਤ ਸੀਚੇਵਾਲ ਵੱਲੋਂ ਚੁੱਕੇ ਗਏ 14 ਦੇ ਕਰੀਬ ਸਵਾਲਾਂ ਦੇ ਜਵਾਬ ਆ ਚੁੱਕੇ ਹਨ। ਉਨ੍ਹਾਂ ਸੁਭਾਨਪੁਰ ਅਤੇ ਕਰਤਾਰਪੁਰ ਰੇਲਵੇ ਲਾਈਨ ’ਤੇ ਅੰਡਰਬ੍ਰਿਜ ਅਤੇ ਫਲਾਈਓਵਰ ਬਣਾਉਣ ਸਣੇ ਸੂਬੇ ਦੇ ਹਵਾਈ ਅੱਡਿਆਂ ਨੂੰ ਅਪਗ੍ਰੇਡ ਕਰਨ ਦੇ ਨਾਲ ਇੱਥੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ। ਉਨ੍ਹਾਂ ਵੱਲੋਂ ਕੀਤੇ ਗਏ ਲਿਖਤੀ ਸਵਾਲਾਂ ਵਿੱਚ ਪਾਣੀ ਦੇ ਸੰਕਟ ਦਾ ਮੁੱਦਾ ਵੀ ਸ਼ਾਮਲ ਹੈ। ਸੰਤ ਸੀਚੇਵਾਲ ਨੇ ਵਰਲਡ ਨੇਚਰ ਫੰਡ ਦੀ ਰਿਪੋਰਟ ਸਾਂਝੀ ਕੀਤੀ, ਜਿਸ ਅਨੁਸਾਰ 2050 ਤੱਕ ਪਾਣੀ ਦੇ ਸੰਕਟ ਦਾ ਸਾਹਮਣਾ ਕਰਨ ਵਾਲੇ 30 ਸ਼ਹਿਰਾਂ ਵਿੱਚ ਪੰਜਾਬ ਦੇ ਤਿੰਨ ਸ਼ਹਿਰ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਵੀ ਸ਼ਾਮਲ ਹਨ। ਉਨ੍ਹਾਂ ਸਵਾਲ ਕੀਤਾ ਕਿ ਇਨ੍ਹਾਂ ਸ਼ਹਿਰਾਂ ਵਿੱਚ ਪਾਣੀ ਦੇ ਸੰਕਟ ਨਾਲ ਨਜਿੱਠਣ ਲਈ ਕਿਹੜੇ ਕਦਮ ਚੁੱਕੇ ਗਏ ਹਨ। ਰਾਜ ਸਭਾ ਮੈਂਬਰ ਨੇ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ, ਵਾਤਾਵਰਨ ਨੂੰ ਬਚਾਉਣ ਅਤੇ ਲੋਕ ਹਿੱਤ ਦੇ ਮੁੱਦਿਆਂ ਸਬੰਧੀ ਸਵਾਲ ਕੀਤੇ ਹਨ। ਇਸੇ ਤਰ੍ਹਾਂ ਉਨ੍ਹਾਂ ਪੰਜਾਬ ਅਤੇ ਦੇਸ਼ ’ਚ ਵਧ ਰਹੇ ਕੈਂਸਰ ਦੇ ਮਾਮਲਿਆਂ ਅਤੇ ਇਲਾਜ ਸਬੰਧੀ, ਦਹੇਜ ਪ੍ਰਥਾ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ, ਪੰਚਾਇਤਾਂ ਦੇ ਵਿਕਾਸ, ਹਵਾ ਪ੍ਰਦੂਸ਼ਣ ਨਾਲ ਮੌਤਾਂ, ਕਿਸਾਨੀ ਅੰਦੋਲਨ ਦੀਆਂ ਮੰਗਾਂ ਲਾਗੂ ਨਾ ਕਰਨ ਸਬੰਧੀ ਤੇ ਰੋਕੇ ਗਏ ਫੰਡ ਸਬੰਧੀ ਸਵਾਲਾਂ ਦੇ ਲਿਖਤੀ ਜਵਾਬ ਮੰਗੇ।

Advertisement

Advertisement
Advertisement