ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਕਸਫੋਰਡ ਸਕੂਲ ’ਚ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ

08:38 AM May 04, 2024 IST
ਡਰਾਈਵਰਾਂ ਤੇ ਹੈਲਪਰਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 3 ਮਈ
ਆਕਸਫੋਰਡ ਸੀਨੀਅਰ ਸਕੂਲ ਪਾਇਲ ਵਿੱਚ ਮਜ਼ਦੂਰ ਦਿਵਸ ਮਨਾਇਆ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕਿਰਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਜ਼ਦੂਰ ਦਿਵਸ ਦੀ ਸ਼ੁਰੂਆਤ 1886 ਵਿੱਚ ਸ਼ਿਕਾਗੋ ਵਿੱਚ ਹੋਏ ਅੰਦੋਲਨ ਤੋਂ ਹੋਈ ਸੀ। ਮਜ਼ਦੂਰ ਦਿਵਸ ਨੂੰ ਮੁੱਖ ਰੱਖਦਿਆਂ ਆਕਸਫੋਰਡ ਸਕੂਲ ਵਿੱਚ ਵਿਸ਼ੇਸ਼ ਸਭਾ ਕੀਤੀ ਗਈ। ਇਸ ਦੀ ਸ਼ੁਰੂਆਤ ਸਕੂਲ ਅਧਿਆਪਕ ਜਸਵਿੰਦਰ ਸਿੰਘ ਸਿੱਧੂ ਵੱਲੋਂ ਸਵਾਗਤੀ ਭਾਸ਼ਣ ਨਾਲ ਕੀਤੀ ਗਈ। ਸਭਾ ਦੌਰਾਨ ਦਸਵੀਂ ਜਮਾਤ ਦੀ ਵਿਦਿਆਥਣ ਵੱਲੋਂ ਮਜ਼ਦੂਰਾਂ ਦੇ ਹਾਲਾਤ ਦਰਸਾਉਂਦੀ ਕਵਿਤਾ ਪੇਸ਼ ਕੀਤੀ ਗਈ। ਪਹਿਲੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਕਿੱਤਾਕਾਰਾਂ ਦੇ ਕਿਰਦਾਰ ਨਿਭਾਏ ਗਏ। 11ਵੀਂ ਤੇ ਨੌਵੀਂ ਜਮਾਤ ਦੀਆਂ ਵਿਦਿਆਰਥਣ ਵੱਲੋਂ ਭਾਸ਼ਣ ਦਿੱਤੇ ਗਏ। ਦੂਜੀ ਜਮਾਤ ਦੀਆਂ ਲੜਕੀਆਂ ਨੇ ਨਾਚ ਪੇਸ਼ ਕੀਤਾ। ਸਭਾ ਦੇ ਅੰਤ ਵਿੱਚ ਸਕੂਲ ਦੇ ਸਾਰੇ ਹੈਲਪਰਾਂ ਤੇ ਡਰਾਈਵਰਾਂ ਨੂੰ ਸਨਮਾਨਿਆ ਗਿਆ, ਉਨ੍ਹਾਂ ਦੇ ਬੈਜ ਲਗਾ ਕੇ ਫੁੱਲਾਂ ਦੀ ਵਰਖਾ ਕੀਤੀ ਗਈ। ਜਸਵਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।

Advertisement

Advertisement
Advertisement