ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ, ਨਵਾਂ ਨਿਯਮ ਸਤੰਬਰ ਤੋਂ ਲਾਗੂ
03:51 PM Apr 30, 2024 IST
Advertisement
ਓਟਵਾ, 30 ਅਪਰੈਲ
ਕੈਨੇਡਾ ਸਰਕਾਰ ਨੇ ਭਾਰਤ ਸਣੇ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਨਿਯਮ ਬਣਾਇਆ ਹੈ। ਇਸ ਨਿਯਮ ਤਹਿਤ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਹਫ਼ਤੇ ਵਿੱਚ ਸਿਰਫ 24 ਘੰਟੇ ਕਾਲਜ ਕੈਂਪਸ ਤੋਂ ਬਾਹਰ ਕੰਮ ਕਰ ਸਕਦੇ ਹਨ। ਇਹ ਨਿਯਮ ਸਤੰਬਰ ਤੋਂ ਲਾਗੂ ਹੋ ਰਿਹਾ ਹੈ। ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 20 ਘੰਟਿਆਂ ਤੋਂ ਵੱਧ ਸਮੇਂ ਲਈ ਕੈਂਪਸ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ ਸੀ। ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰੀ ਮਾਰਕ ਮਿਲਰ ਨੇ ਕਿਹਾ, ‘ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਹਰ ਹਫ਼ਤੇ 20 ਘੰਟੇ ਤੋਂ ਵੱਧ ਕੰਮ ਕਰਨ ਦੀ ਇਜਾਜ਼ਤ ਦੇਣ ਵਾਲੀ ਅਸਥਾਈ ਨੀਤੀ 30 ਅਪਰੈਲ ਨੂੰ ਖਤਮ ਹੋ ਗਈ ਹੈ। ਇਸ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ। ਸਾਡਾ ਉਦੇਸ਼ ਵਿਦਿਆਰਥੀਆਂ ਦੇ ਕੈਂਪਸ ਤੋਂ ਬਾਹਰ ਕੰਮ ਕਰਨ ਦੇ ਘੰਟਿਆਂ ਦੀ ਗਿਣਤੀ ਨੂੰ ਹਫ਼ਤੇ ਵਿੱਚ 24 ਘੰਟੇ ਤੱਕ ਲਿਆਉਣਾ ਹੈ ਤਾਂ ਜੋ ਉਹ ਆਪਣੀ ਪੜ੍ਹਾਈ ਵੱਲ ਜ਼ਿਆਦਾ ਧਿਆਨ ਕੇਂਦਰਤ ਕਰ ਸਕਣ।’
Advertisement
Advertisement
Advertisement