ਕੌਮਾਂਤਰੀ ਸੂਰਜਕੁੰਡ ਕ੍ਰਾਫਟ ਮੇਲਾ 7 ਤੋਂ
07:37 AM Feb 05, 2025 IST
Advertisement
ਪੱਤਰ ਪ੍ਰੇਰਕ
ਪੰਚਕੂਲਾ, 4 ਫਰਵਰੀ
ਹਰਿਆਣਾ ਸੈਰ-ਸਪਾਟਾ ਨਿਗਮ ਦੀ ਪ੍ਰਧਾਨ ਸਕੱਤਰ ਸ੍ਰੀਮਤੀ ਕਲਾ ਰਾਮਚੰਦਰਨ ਨੇ ਕਿਹਾ ਕਿ 38ਵਾਂ ਕੌਮਾਂਤਰੀ ਸੂਰਜਕੁੰਡ ਕ੍ਰਾਫਟਸ ਮੇਲਾ ਸ਼ਾਨੋ-ਸ਼ੌਕਤ ਨਾਲ ਕਰਵਾਇਆ ਜਾਵੇਗਾ। 7 ਫਰਵਰੀ ਤੋਂ 23 ਫਰਵਰੀ ਤੱਕ ਚੱਲਣ ਵਾਲੇ ਇਸ ਮੇਲੇ ਦੀ ਤਿਆਰੀ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਬਿਹਤਰੀਨ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ 38ਵੇਂ ਸੂਰਜਕੁੰਡ ਕੌਮਾਂਤਰੀ ਕ੍ਰਾਫਟ ਮੇਲੇ ਦੀ ਤਿਆਰੀਆਂ ਨੂੰ ਲੈ ਕੇ ਪ੍ਰਸਾਸ਼ਨਿਕ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵਿਕਰਮ ਸਿੰਘ ਵੀ ਮੌਜੂਦ ਸਨ। ਹਰਿਆਣਾ ਸੈਰ-ਸਪਾਟਾ ਨਿਗਮ ਦੀ ਪ੍ਰਧਾਨ ਸਕੱਤਰ ਨੇ ਕਿਹਾ ਕਿ ਸੂਰਜਕੁੰਡ ਮੇਲੇ ਨੂੰ ਡਿਜੀਟਲ ਰੂਪ ਦਿੱਤਾ ਗਿਆ ਹੈ। ਪਹਿਲੀ ਵਾਰ ਸਟਾਲ ਦੀ ਬੁਕਿੰਗ ਆਨਲਾਈਨ ਕੀਤੀ ਗਈ ਹੈ।
Advertisement
Advertisement
Advertisement