ਪੰਜਾਬ ਦੇ 7 ਜ਼ਿਲ੍ਹਿਆਂ ਦੇ 20 ਥਾਣਿਆਂ ਤੱਕ ਇੰਟਰਨੈੱਟ ਮੁਅੱਤਲ
02:26 PM Feb 18, 2024 IST
ਚੰਡੀਗੜ੍ਹ, 18 ਫਰਵਰੀ
ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੇ ਪਹਿਲਾਂ ਦੇ 11 ਥਾਣਿਆਂ ਤੋਂ ਸੱਤ ਜ਼ਿਲ੍ਹਿਆਂ ਦੇ 20 ਥਾਣਿਆਂ ਤੱਕ ਇੰਟਰਨੈੱਟ ਮੁਅੱਤਲੀ ਦਾ ਵਿਸਥਾਰ ਕਰ ਦਿੱਤਾ ਹੈ। ਨਵੇਂ ਹੁਕਮ 24 ਫਰਵਰੀ ਦੀ ਅੱਧੀ ਰਾਤ ਤੱਕ ਲਾਗੂ ਰਹਿਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵੱਲੋਂ ਇੰਟਰਨੈੱਟ ਬੰਦ ਕਰਨ ਦੇ ਹੁਕਮ ਜਾਰੀ ਕਰਨ ਦਾ ਵਿਰੋਧ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਇਹ ਮਾਮਲਾ ਚੁੱਕਿਆ ਹੈ ਅਤੇ ਮੁਅੱਤਲੀ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਮੰਤਰਾਲੇ ਨੇ 15 ਫਰਵਰੀ ਨੂੰ ਕਿਸਾਨ ਯੂਨੀਅਨਾਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਦੇ ਸ਼ੁਤਰਾਣਾ, ਖਨੌਰੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਟੈਲੀਕਾਮ ਸੇਵਾਵਾਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਸਨ। -ਏਜੰਸੀ
Advertisement
Advertisement