For the best experience, open
https://m.punjabitribuneonline.com
on your mobile browser.
Advertisement

ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼, 2 ਕਾਬੂ

12:30 PM Jul 15, 2024 IST
ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼  2 ਕਾਬੂ
Advertisement

ਅੰਮ੍ਰਿਤਸਰ, 15 ਜੁਲਾਈ

Advertisement

ਪੰਜਾਬ ਪੁਲੀਸ ਦੇ ਕਾਉਂਟਰ ਇੰਟੈਲੀਜੈਂਸ ਵਿੰਗ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 6 ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਹਨ। ਪੁਲੀਸ ਵੱਲੋਂ ਜਾਰੀ ਅਧਿਕਾਰਤ ਪ੍ਰੈਸ ਨੋਟ ਅਨੁਸਾਰ ਕਾਬੂ ਕੀਤੇ ਸੁਮਿਤਪਾਲ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਠੱਠੀਆਂ ਅਤੇ ਅਰਪਨਦੀਪ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਚੰਬਾ ਕਲਾਂ ਲੋੜੀਂਦੇ ਗੈਂਗਸਟਰ ਲਖ਼ਬੀਰ ਸਿੰਘ ਲੰਡਾ ਗਰੋਹ ਦੇ ਮੈਂਬਰ ਹਨ। ਇਨ੍ਹਾਂ ਕੋਲੋਂ ਬਰਾਮਦ ਕੀਤੇ ਗਏ 6 ਪਿਸਤੌਲ 32 ਬੋਰ ਦੇ ਹਨ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਲਖਬੀਰ ਲੰਡਾ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਐਮਪੀ ਅਧਾਰਤ ਗੈਰਕਾਨੂੰਨੀ ਹਥਿਆਰਾਂ ਦੇ ਡੀਲਰਾਂ ਦੀ ਪਛਾਣ ਕਰਨ ਕਰ ਕੇ ਫੜਨ ਲਈ ਸਖ਼ਤ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। -ਏਐੱਨਆਈ
Advertisement
Tags :
Author Image

Puneet Sharma

View all posts

Advertisement
Advertisement
×