ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਥਿਆਰਾਂ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼

09:05 AM Aug 26, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਅਗਸਤ
ਦਿੱਲੀ ਪੁਲੀਸ ਨੇ ਇੱਕ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਆਪਣੇ ਸੌਦੇ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਦੇ ਸਨ। ਦਿੱਲੀ ਦੇ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮ ਮੱਧ ਪ੍ਰਦੇਸ਼ ਦੇ ਖਰਗੋਨ ਤੋਂ ਹਥਿਆਰ ਖਰੀਦਦੇ ਸਨ, ਜੋ ਉਹ ਦਿੱਲੀ/ਐੱਨਸੀਆਰ ਵਿੱਚ ਸਪਲਾਈ ਕਰਦੇ ਸਨ।
ਮੁਲਜ਼ਮਾਂ ਦੀ ਪਛਾਣ ਅਰਵਿੰਦ ਕੁਮਾਰ (45) ਅਤੇ ਵਿਨੋਦ ਕੁਮਾਰ (48) ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ ਅਤੇ ਉਨ੍ਹਾਂ ਕੋਲੋਂ ਅੱਠ ਦੇਸੀ 0.32 ਬੋਰ ਦੇ ਪਿਸਤੌਲ ਬਰਾਮਦ ਕੀਤੇ ਗਏ ਹਨ। ਪੁਲੀਸ ਦੇ ਡਿਪਟੀ ਕਮਿਸ਼ਨਰ (ਡੀਸੀਪੀ) (ਸਪੈਸ਼ਲ ਸੈੱਲ) ਅਮਿਤ ਕੌਸ਼ਿਕ ਨੇ ਦੱਸਿਆ ਕਿ ਪੁਲੀਸ ਨੂੰ 19 ਅਗਸਤ ਨੂੰ ਸੂਚਨਾ ਮਿਲੀ ਸੀ ਕਿ ਦੋ ਹਥਿਆਰਬੰਦ ਤਸਕਰ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਜੈਤਪੁਰ ਦੇ ਆਗਰਾ ਕੈਨਾਲ ਰੋਡ ’ਤੇ ਪਹੁੰਚ ਰਹੇ ਹਨ। ਕੈਨਾਲ ਰੋਡ ਨੇੜੇ ਜਾਲ ਵਿਛਾਇਆ ਅਤੇ ਦੋਵਾਂ ਨੂੰ ਕਾਬੂ ਕਰ ਲਿਆ। ਕੌਸ਼ਿਕ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਅੱਠ ਪਿਸਤੌਲ ਬਰਾਮਦ ਕੀਤੇ ਗਏ ਹਨ। ਅਧਿਕਾਰੀ ਨੇ ਅੱਗੇ ਦੱਸਿਆ ਕਿ ਮੁਲਜ਼ਮ ਅੱਠ ਸਾਲਾਂ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸੀ।
ਪੁਲੀਸ ਨੇ ਦੱਸਿਆ ਕਿ ਉਹ ਮੱਧ ਪ੍ਰਦੇਸ਼ ਦੇ ਖਰਗੋਨ ਸਥਿਤ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲਿਆਂ ਦੇ ਸੰਪਰਕ ਵਿੱਚ ਸਨ। ਡੀਸੀਪੀ ਨੇ ਕਿਹਾ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਹਥਿਆਰਾਂ ਦੇ ਸਪਲਾਇਰਾਂ ਅਤੇ ਪ੍ਰਾਪਤ ਕਰਨ ਵਾਲਿਆਂ ਨਾਲ ਸੰਪਰਕ ਕੀਤਾ। ਕੌਸ਼ਿਕ ਨੇ ਕਿਹਾ ਕਿ ਪਿਛਲੇ ਹਫ਼ਤੇ ਉਨ੍ਹਾਂ ਨੂੰ ਦਿੱਲੀ ਵਿੱਚ ਇੱਕ ਖਤਰਨਾਕ ਗੈਂਗਸਟਰ ਦੇ ਸਹਿਯੋਗੀ ਨੂੰ ਦਿੱਲੀ ਵਿੱਚ ਹਥਿਆਰਾਂ ਦੀ ਸਪਲਾਈ ਕਰਨ ਦੀ ਪੇਸ਼ਕਸ਼ ਮਿਲੀ ਸੀ।

Advertisement

Advertisement
Advertisement