For the best experience, open
https://m.punjabitribuneonline.com
on your mobile browser.
Advertisement

ਅੰਤਰਰਾਜੀ ਨਸ਼ਾ ਤਸਕਰ ਗਰੋਹ ਦਾ ਪਰਦਾਫ਼ਾਸ਼

08:44 AM Oct 24, 2024 IST
ਅੰਤਰਰਾਜੀ ਨਸ਼ਾ ਤਸਕਰ ਗਰੋਹ ਦਾ ਪਰਦਾਫ਼ਾਸ਼
Advertisement

ਪੱਤਰ ਪ੍ਰੇਰਕ
ਜਲੰਧਰ, 23 ਅਕਤੂਬਰ
ਪੁਲੀਸ ਨੇ ਸ਼ਹਿਰ ਵਿੱਚ ਅਫੀਮ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਵਾਈ ਪੁਆਇੰਟ, ਭਗਤ ਸਿੰਘ ਕਲੋਨੀ, ਜਲੰਧਰ ਨੇੜੇ ਇਤਲਾਹ ਦੇ ਆਧਾਰ ’ਤੇ ਨਾਕਾਬੰਦੀ ਕੀਤੀ ਹੋਈ ਸੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਚਿੱਟੇ ਰੰਗ ਦੀ ਮਹਿੰਦਰਾ ਪਿਕ-ਅੱਪ ਨੂੰ ਸਲਿੱਪ ਰੋਡ ’ਤੇ ਸਰਵਿਸ ਲੇਨ ਤੋਂ ਜਲੰਧਰ ਤੋਂ ਅੰਮ੍ਰਿਤਸਰ ਵੱਲ ਨੂੰ ਆਉਂਦਾ ਦੇਖਿਆ ਗਿਆ। ਜਦੋਂ ਪੁਲੀਸ ਪਾਰਟੀ ਨੇ ਡਰਾਈਵਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਡਰਾਈਵਰ ਨੇ ਘਬਰਾ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਗੱਡੀ ਦਾ ਪਿੱਛਾ ਕਰਕੇ ਗੱਡੀ ਰੁਕਵਾ ਲਈ। ਮੁਲਜ਼ਮਾਂ ਦੀ ਪਛਾਣ ਬਬਲੂ ਵਾਸੀ ਉੱਤਰ ਪ੍ਰਦੇਸ਼ ਅਤੇ ਆਕਾਸ਼ ਕੁਮਾਰ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ। ਪੁਲੀਸ ਨੂੰ ਗੱਡੀ ਵਿੱਚੋਂ ਦੋ ਕਿਲੋ ਅਫੀਮ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਡਿਵੀਜ਼ਨ-1 ਜਲੰਧਰ ਦਰਜ ਕੇਸ ਦਰਜ ਕੀਤਾ ਗਿਆ ਹੈ।

Advertisement

Advertisement
Advertisement
Author Image

Advertisement