For the best experience, open
https://m.punjabitribuneonline.com
on your mobile browser.
Advertisement

ਸਰੀਰਕ ਸਾਫ਼-ਸਫ਼ਾਈ ਤੋਂ ਜਾਣੂ ਕਰਵਾਇਆ

10:28 AM May 29, 2024 IST
ਸਰੀਰਕ ਸਾਫ਼ ਸਫ਼ਾਈ ਤੋਂ ਜਾਣੂ ਕਰਵਾਇਆ
ਔਰਤਾਂ ਨੂੰ ਜਾਣਕਾਰੀ ਦਿੰਦੇ ਹੋਏ ਸਿਹਤ ਕਰਮੀ। -ਫੋਟੋ: ਓਬਰਾਏ
Advertisement

ਖੰਨਾ:

Advertisement

ਇਥੋਂ ਦੇ ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਅੱਜ ਐੱਸਐੱਮਓ ਡਾ. ਰਵੀ ਦੱਤ ਦੀ ਅਗਵਾਈ ਹੇਠਾਂ ਮੈਨਸਟੂਰਅਲ ਹਾਈਜੀਨ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਦੱਤ ਨੇ ਕਿਹਾ ਕਿ ਅਜੇ ਵੀ ਬਹੁਤ ਸਾਰੀਆਂ ਔਰਤਾਂ ਮੈਨਸਟੂਰਅਲ ਹਾਈਜੀਨ ਹੈਲਥ ਨਾਲ ਜੁੜੀਆਂ ਕਈ ਅਹਿਮ ਜਾਣਕਾਰੀਆਂ ਤੋਂ ਅਣਜਾਣ ਹਨ ਅਤੇ ਉਨ੍ਹਾਂ ਦੀ ਮਾਮੂਲੀ ਜਿਹੀ ਲਾਪ੍ਰਵਾਹੀ ਉਨ੍ਹਾਂ ਲਈ ਬੱਚੇਦਾਨੀ ਦੇ ਕੈਂਸਰ, ਯੋਨੀ ਦੀ ਲਾਗ ਵਰਗੀਆਂ ਬਿਮਾਰੀਆਂ ਦਾ ਕਾਰਨ ਬਣ ਸਕਦੀ ਹੈ। ਇਸ ਲਈ ਸਿਰਫ਼ ਇਨ੍ਹਾਂ ਦਿਨਾਂ ਵਿਚ ਸਾਫ਼ ਸਫਾਈ ਦਾ ਖਾਸ ਧਿਆਨ ਰੱਖਣ ਦੀ ਲੋੜ ਹੈ। ਇਸ ਮੌਕੇ ਡਾ. ਅੱਛਰਦੀਪ ਨੰਦਾ ਅਤੇ ਗੁਰਦੀਪ ਸਿੰਘ ਨੇ ਮਾਸਿਕ ਦਿਨਾਂ ਵਿਚ ਸੈਨੇਟਰੀ ਨੈਪਕਿਨ ਦੀ ਵਰਤੋਂ, ਕਿਸ਼ੋਰ ਅਵਸਥਾ ਦੌਰਾਨ ਖੂਨ ਦੀ ਕਮੀ ਤੋਂ ਬਚਾਅ ਲਈ ਚੰਗੀ ਖੁਰਾਕ ਦੇ ਮਹੱਤਵ ਅਤੇ ਰਾਸ਼ਟਰੀ ਕਿਸ਼ੋਰ ਸਵਾਰਥ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਰਾਜਵੀਰ, ਰਣਜੀਤ ਕੌਰ, ਨਵਜੋਤ ਕੌਰ, ਮੁਨੀਸ਼ ਗੁਲਾਟੀ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement