ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਤਮਾ ਬੁੱਧ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ

07:55 AM May 24, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 23 ਮਈ
ਮਹਾਤਮਾ ਬੁੱਧ ਭਾਰਤ ਦੇ ਇਤਿਹਾਸ ਵਿਚ ਪਹਿਲੇ ਸਮਾਜਿਕ ਦਾਰਸ਼ਨਿਕ ਸਨ, ਜਿਨ੍ਹਾਂ ਨੇ ਵਿਅਕਤੀਗਤ ਮੁਕਤੀ ਤੇ ਸਮਾਜਿਕ ਵਿਛੋੜੇ ਦੀ ਪ੍ਰਕਿਰਿਆ ਨੂੰ ਰੋਕ ਕੇ ਸਮਾਜ ਪ੍ਰਤੀ ਜ਼ਿੰਮੇਵਾਰ ਜੀਵਨ ਪ੍ਰਣਾਲੀ ਦੇ ਨਿਰਮਾਣ ਵਿਚ ਭੂਮਿਕਾ ਨਿਭਾਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਬਨਦੀਪ ਕੌਰ ਨੇ ਰੁਕਮਣੀ ਰਾਇ ਆਰੀਆ ਸੀਨੀਅਰ ਸੈਕੰਡਰੀ ਸਕੂਲ ਖਰੀਂਡਵਾ ’ਚ ਬੁੱਧ ਪੂਰਨਿਮਾ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਹਾਤਮਾ ਬੁੱਧ ਵੱਲੋਂ ਦਰਸਾਏ ਗਏ ਬੁੱਧ ਧਰਮ ਦਾ ਟੀਚਾ ਸਮਾਜਿਕ ਤੇ ਰਾਜਨੀਤਿਕ ਮਾਰਗ ਬਣਾਉਣਾ ਸੀ, ਜੋ ਆਪਣੀ ਸੋਚ ਵਿਚ ਲੋਕਤੰਤਰੀ ਸੀ। ਇਸ ਮੌਕੇ ਵਿਦਿਆਰਥੀਆਂ ਨੇ ਸੁੰਦਰ ਸ਼ਲੋਕ ਉਚਾਰਨ ਕੀਤਾ ਤੇ ਆਪਣੇ ਵਿਚਾਰਾਂ ਰਾਹੀਂ ਮਹਾਤਮਾ ਬੁੱਧ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦੀ ਮੀਤ ਪ੍ਰਿੰਸੀਪਲ ਮੋਨਿਕਾ ਅਨੰਦ, ਡਾ. ਨਿਧੀ ਗੁਪਤਾ ਆਦਿ ਮੌਜੂਦ ਸਨ।

Advertisement

Advertisement