ਉਦਯੋਗਪਤੀਆਂ ਦੀ ਸੁਵਿਧਾ ਲਈ ਸੈੱਲ ਦੀ ਸ਼ੁਰੂਆਤ
08:17 AM Nov 22, 2023 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਨਵੰਬਰ
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਨੇ ਇੱਕ ਸਮਰਪਿਤ ਸੈੱਲ-ਉਦਯੋਗਿਕ ਸਹੂਲਤ ਸੈੱਲ (ਆਈਐੱਫਸੀ) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀਐੱਸਪੀਸੀਐੱਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਦੇ ਦਫ਼ਤਰ ਵੱਲੋਂ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਉਦਯੋਗਪਤੀਆਂ ਨੂੰ ਨਵੇਂ ਕੁਨੈਕਸ਼ਨ ਜਾਰੀ ਕਰਨ, ਲੋਡ ਵਧਾਉਣ ਅਤੇ ਬਿਜਲੀ ਨਾਲ ਸਬੰਧਤ ਹੋਰ ਮਾਮਲਿਆਂ ਦਾ ਤੁਰੰਤ ਹੱਲ ਕਰਨਾ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਈਮੇਲ ਪਤਾ industrial-cell0pspcl.in, ਲਾਂਚ ਕੀਤਾ ਗਿਆ ਹੈ। ਉਦਯੋਗਪਤੀ ਹੁਣ ਲਿਖਤੀ ਤੌਰ ’ਤੇ ਇਸ ਵਟਸਐਪ ਜਾਂ ਈਮੇਲ ਰਾਹੀਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਇਨ੍ਹਾਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
Advertisement
Advertisement