ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਾਹਪੁਰ ਬੇਲਾ ਵਿੱਚ ਟਿਊਬਵੈੱਲ ਦੀ ਸ਼ੁਰੂਆਤ

06:17 AM Feb 22, 2024 IST
ਸ਼ਾਹਪੁਰ ਬੇਲਾ ਵਿੱਚ ਟਿਊਬਵੈੱਲ ਦਾ ਨੀਂਹ ਪੱਥਰ ਰੱਖਦੇ ਹੋਏ ‘ਆਪ’ ਆਗੂ। -ਫੋਟੋ: ਰੈਤ

ਪੱਤਰ ਪ੍ਰੇਰਕ
ਨੂਰਪੁਰ ਬੇਦੀ, 21 ਫਰਵਰੀ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਕੂਨਰ ਅਤੇ ਡਾਇਰੈਕਟਰ ਜਸਬੀਰ ਸਿੰਘ ਨੇ ਪਿੰਡ ਸ਼ਾਹਪੁਰ ਬੇਲਾ ਵਿਖੇ ਪੰਚਾਇਤੀ ਜ਼ਮੀਨ ਵਿੱਚ ਟੱਕ ਲਾ ਕੇ ਟਿਊਬਵੈੱਲ ਲਗਾਉਣ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡਾਂ ਵਿੱਚ ਲਗਪਗ 150 ਦੇ ਕਰੀਬ ਖੇਡ ਸਟੇਡੀਅਮ ਦਾ ਨਿਰਮਾਣ ਚੱਲ ਰਿਹਾ ਹੈ। ਇਸ ਲਈ ਵਿਧਾਇਕ ਵਧਾਈ ਦੇ ਪਾਤਰ ਹਨ। ਇਸ ਮੌਕੇ ਸਰਪੰਚ ਹਿੰਮਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਬਿੰਦਾ ਸਾਹਪੁਰ ਬੇਲਾ ਨੇ ਵੀ ਸੰਬੋਧਨ ਕੀਤਾ। ਪੰਜਾਬ ਰਾਜ ਟਿਊਬਵੈੱਲ ਕਾਰਪੋਰੇਸ਼ਨ ਦੇ ਐੱਸਡੀਓ ਕਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਟਿਊਬਵੈੱਲ ’ਤੇ ਲਗਪਗ 12 ਲੱਖ ਦੀ ਲਾਗਤ ਆਵੇਗੀ। ਇਸ ਮੌਕੇ ਸੂਬੇਦਾਰ ਸੁਰਿੰਦਰ ਸਿੰਘ, ਸਰਪੰਚ ਹਿੰਮਤ ਸਿੰਘ, ਜਸਪਾਲ ਸਿੰਘ, ਜਸਵਿੰਦਰ ਸਿੰਘ, ਮਲਕੀਤ ਸਿੰਘ ,ਬਲਵਿੰਦਰ ਸਿੰਘ, ਕਰਨੈਲ ਸਿੰਘ ,ਮਨਦੀਪ ਸਿੰਘ, ਗੁਰਬਖਸ ਸਿੰਘ, ਕੁਲਵਿੰਦਰ ਸਿੰਘ, ਨਰਾਤਾ ਸਿੰਘ, ਤਜਿੰਦਰ ਸਿੰਘ, ਦਵਿੰਦਰ ਸਿੰਘ, ਕਰਨੈਲ ਸਿੰਘ, ਜਸਪਾਲ ਸਿੰਘ, ਬਚਿੱਤਰ ਸਿੰਘ ਆਦਿ ਹਾਜ਼ਰ ਸਨ।

Advertisement

Advertisement