ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਅੰਬਾਨੀ, ਅਡਾਨੀ ਦੀ ਜਾਂਚ ਕਰਵਾਉਣ: ਸ੍ਰੀਨੇਤ

07:22 AM May 10, 2024 IST

ਨਵੀਂ ਦਿੱਲੀ, 9 ਮਈ
ਕਾਂਗਰਸ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕਾਲੇ ਧਨ ਬਾਰੇ ਲਗਾਏ ਦੋਸ਼ਾਂ ਦੀ ਜਾਂਚ ਲਈ ਸੀਬੀਆਈ ਅਤੇ ਈਡੀ ਦੀ ਵਰਤੋਂ ਕਰਨ। ਦੱਸਣਯੋਗ ਹੈ ਕਿ ਮੋਦੀ ਨੇ ਸਨਅਤਕਾਰਾਂ ਅੰਬਾਨੀ ਅਤੇ ਅਡਾਨੀ ਵੱਲੋਂ ਕਾਂਗਰਸੀ ਆਗੂਆਂ ਨੂੰ ਕਾਲੇ ਧਨ ਨਾਲ ਭਰੀਆਂ ਬੋਰੀਆਂ ਟੈਂਪੂਆਂ ’ਚ ਵੰਡਣ ਦੇ ਦੋਸ਼ ਲਗਾਏ ਸਨ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਦੋਵਾਂ ਕਾਰੋਬਾਰੀਆਂ ਦੀ ਕਾਲਾ ਧਨ ਵੰਡਣ ਬਾਰੇ ਜਾਂਚ ਕਰਵਾਉਣ। ਕਾਂਗਰਸ ਦੀ ਤਰਜਮਾਨ ਸੁਪ੍ਰਿਆ ਸ੍ਰੀਨੇਤ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਵਿੱਚ ਭ੍ਰਿਸ਼ਟਾਚਾਰ ਬਾਰੇ ਵੱਡੇ ਖੁਲਾਸੇ ਕਰਨ ਅਤੇ ਆਪਣੇ ਮਿੱਤਰਾਂ ਨੂੰ ਬੇਨਕਾਬ ਕਰਨ ਦੇ ਦਾਅਵੇ ਕਰਦਿਆਂ ਪਹਿਲਾਂ ਕਦੇ ਨਹੀਂ ਦੇਖਿਆ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇੰਨੇ ਕਮਜ਼ੋਰ ਅਤੇ ਨਿਰਾਸ਼ ਦਿਖਾਈ ਦੇ ਰਹੇ ਹਨ ਕਿ ਉਹ ਰਾਹੁਲ ਗਾਂਧੀ ’ਤੇ ਅੰਬਾਨੀ ਅਤੇ ਅਡਾਨੀ ਤੋਂ ਕਾਲੇ ਧਨ ਦੀਆਂ ਬੋਰੀਆਂ ਲੈ ਕੇ ਸਿਆਸੀ ਮੰਚਾਂ ’ਤੇ ਇਨ੍ਹਾਂ ਦੀ ਗੱਲ ਕਰਨੀ ਬੰਦ ਕਰਨ ਦੇ ਦੋਸ਼ ਲਗਾ ਰਹੇ ਹਨ ਜਦੋਂ ਕਿ ਰਾਹੁਲ ਗਾਂਧੀ ਪਿਛਲੇ 10 ਸਾਲਾਂ ਤੋਂ ਇਹੀ ਗੱਲ ਕਹਿ ਰਹੇ ਹਨ ਕਿ ਵੱਡੇ ਕਾਰੋਬਾਰੀਆਂ ਕੋਲ ਕਾਲਾ ਧਨ ਹੈ ਪਰ ਪ੍ਰਧਾਨ ਮੰਤਰੀ ਉਨ੍ਹਾਂ ਖਿਲਾਫ ਕਾਰਵਾਈ ਨਹੀਂ ਕਰ ਰਹੇ ਹਨ। -ਪੀਟੀਆਈ

Advertisement

Advertisement
Advertisement