ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਜਾਂਚ ਮੁਹਿੰਮ

07:03 AM Jun 20, 2024 IST
ਮਾਛੀਵਾੜਾ ਖੇਤਰ ਵਿੱਚ ਇਕ ਘਰ ਤਲਾਸ਼ੀ ਲੈਂਦੇ ਹੋਏ ਪੁਲੀਸ ਅਧਿਕਾਰੀ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 19 ਜੂਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਦੀਆਂ ਹਦਾਇਤਾਂ ਤੋਂ ਬਾਅਦ ਪੁਲੀਸ ਜ਼ਿਲ੍ਹਾ ਖੰਨਾ ਵੀ ਹਰਕਤ ਵਿਚ ਆ ਗਿਆ ਹੈ ਜਿਸ ਤਹਿਤ ਐੱਸਐੱਸਪੀ ਅਵਨੀਤ ਕੌਂਡਲ ਦੇ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ. ਸਮਰਾਲਾ ਤਰਲੋਚਨ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਤਰਲੋਚਨ ਸਿੰਘ ਨੇ ਕਾਸੋ ਆਪ੍ਰੇਸ਼ਨ ਤਹਿਤ ਪੁਲੀਸ ਟੀਮਾਂ ਵਲੋਂ ਜਿਨ੍ਹਾਂ ਵਿਅਕਤੀਆਂ ਦੀ ਨਸ਼ਾ ਤਸਕਰੀ ਵਿਚ ਸ਼ਮੂਲੀਅਤ ਹੈ ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਰਚ ਅਭਿਆਨ ਜਾਰੀ ਰਹੇਗਾ ਅਤੇ ਤਲਾਸ਼ੀ ਦੌਰਾਨ ਕਿਸੇ ਤੋਂ ਵੀ ਨਸ਼ੀਲਾ ਪਦਾਰਥ ਜਾਂ ਗੈਰ-ਕਾਨੂੰਨੀ ਵਸਤੂ ਬਰਾਮਦ ਹੋਈ ਉਹ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰ ਦੇਣ ਕਿਉਂਕਿ ਨਸ਼ਿਆਂ ਕਾਰਨ ਕਈ ਘਰ ਉਜੜ ਰਹੇ ਹਨ ਅਤੇ ਜਵਾਨੀ ਤਬਾਹ ਹੋ ਰਹੀ ਹੈ, ਇਸ ਲਈ ਕਿਸੇ ਵੀ ਤਸਕਰ ਨੂੰ ਛੱਡਿਆ ਨਹੀਂ ਜਾਵੇਗਾ।

Advertisement

Advertisement
Advertisement