ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਅੱਤਿਆਚਾਰ ਵਿਰੋਧੀ ਸੰਘਰਸ਼ ਕਮੇਟੀ’ ਵੱਲੋਂ ਜਾਂਚ ਕਮੇਟੀ ਰੱਦ

07:30 AM Jun 22, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 21 ਜੂਨ
ਦੋ ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਹੋਰ ਭਖਣ ਦੇ ਆਸਾਰ ਬਣ ਗਏ ਹਨ ਕਿਉਂਕਿ ਦਲਿਤ ਵਰਗ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਆਧਾਰਿਤ ‘ ਅੱਤਿਆਚਾਰ ਵਿਰੋਧੀ ਸੰਘਰਸ਼ ਕਮੇਟੀ ’’ ਵਲੋਂ ਘਟਨਾ ਦੀ ਜਾਂਚ ਲਈ ਹੋਰ ਜਥੇਬੰਦੀਆਂ ਵਲੋਂ ਬਣਾਈ ਤੱਥ ਖੋਚ ਕਮੇਟੀ ਨੂੰ ਰੱਦ ਕਰਦਿਆਂ ਪੰਜਾਬ ਦੀਆਂ ਸਮੂਹ ਐਸ.ਸੀ. ਜਥੇਬੰਦੀਆਂ ਅਤੇ ਹਮਖਿਆਲ ਜਥੇਬੰਦੀਆਂ ਦੀ 23 ਜੂਨ ਨੂੰ ਸੰਗਰੂਰ ’ਚ ਸੂਬਾ ਪੱਧਰੀ ਮੀਟਿੰਗ ਬੁਲਾਈ ਹੈ ਜਿਸ ਵਿਚ ਪੀੜ੍ਹਤ ਨੌਜ਼ਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਦਾ ਫੈਸਲਾ ਲਿਆ ਜਾਵੇਗਾ।
ਅੱਜ ਪ੍ਰੈਸ ਕਾਨਫਰੰਸ ਦੌਰਾਨ ਭਾਰਤੀਯ ਅੰਬੇਦਕਰ ਮਿਸ਼ਨ ਭਾਰਤ ਦੇ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ, ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਅਤੇ ਲੋਕ ਕ੍ਰਾਂਤੀਕਾਰੀ ਚੇਤਨਾ ਮੰਚ ਦੇ ਪ੍ਰਧਾਨ ਵਿੱਕੀ ਪਰੋਚਾ ਨੇ ਤੱਥ ਖੋਜ ਕਮੇਟੀ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਕਮੇਟੀ ਦੀ ਜਾਂਚ ਰਿਪੋਰਟ ਨਾਲ ਸਹਿਮਤ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਘਟਨਾ ਨੂੰ 15 ਦਿਨ ਬੀਤ ਚੁੱਕੇ ਹਨ ਪਰ ਪੁਲੀਸ ਅਜੇ ਤੱਕ ਇਹ ਸਾਬਤ ਨਹੀਂ ਕਰ ਸਕੀ ਕਿ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ ਦੇ ਪੁੱਤਰ ਰਾਜਵੀਰ ਸਿੰਘ ਦੇ ਛੁਰਾ ਕਿਸ ਨੇ ਮਾਰਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਨੇ ਕਿਸਾਨ ਜਥੇਬੰਦੀ ਦੇ ਦਬਾਅ ਹੇਠ ਦੋ ਨੌਜਵਾਨਾਂ ’ਤੇ ਧਾਰਾ 307 ਲਗਾ ਦਿੱਤੀ ਜਦੋਂ ਕਿ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਹਨ।

Advertisement

Advertisement
Advertisement