For the best experience, open
https://m.punjabitribuneonline.com
on your mobile browser.
Advertisement

ਲੁਧਿਆਣਾ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ, 1020 ਚਲਾਨ

11:00 AM Oct 26, 2024 IST
ਲੁਧਿਆਣਾ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ  1020 ਚਲਾਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 25 ਅਕਤੂਬਰ
ਡੇਂਗੂ ਨਾਲ ਨਜਿੱਠਣ ਲਈ ਵਿੱਢੀ ਗਈ ਮੁਹਿੰਮ ਦੇ ਹਿੱਸੇ ਵਜੋਂ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਨੇ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ 20 ਅਕਤੂਬਰ ਤੱਕ ਲੁਧਿਆਣਾ ਵਿੱਚ ਘਰ-ਘਰ ਜਾ ਕੇ ਲਾਰਵੇ ਦਾ ਪਤਾ ਲਗਾ ਕੇ ਉਲੰਘਣਾ ਕਰਨ ਵਾਲਿਆਂ ਦੇ ਕੁੱਲ 1,020 ਚਲਾਨ ਕੱਟੇ ਹਨ। ਡੇਂਗੂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਰੋਕਥਾਮ ਦੀਆਂ ਰਣਨੀਤੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ, ਜਿਸ ਵਿੱਚ ਮੱਛਰ ਦੇ ਲਾਰਵੇ ਪਾਏ ਜਾਣ ਵਾਲੇ ਘਰਾਂ ਅਤੇ ਕਾਰੋਬਾਰਾਂ ਦੇ ਚਲਾਨ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲਾਰਵਾ ਟੀਮਾਂ ਨੇ ਲਗਪਗ 29 ਲੱਖ ਘਰਾਂ ਦਾ ਦੌਰਾ ਕੀਤਾ ਹੈ ਤੇ ਲਗਪਗ 53 ਲੱਖ ਪਾਣੀ ਦੇ ਕੰਟੇਨਰਾਂ ਦੀ ਜਾਂਚ ਕੀਤੀ ਹੈ, ਜਿਨ੍ਹਾਂ ਵਿੱਚ ਕੂਲਰ, ਪਾਣੀ ਸਟੋਰ ਕਰਨ ਵਾਲੇ ਕੰਟੇਨਰ, ਟਾਇਰ, ਟਰੇਆਂ, ਟੈਂਕੀਆਂ ਤੇ ਹੋਰ ਸਾਮਾਨ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਲੁਧਿਆਣਾ ਵਿੱਚ ਡੇਂਗੂ ਦੇ 187 ਕੇਸ ਸਾਹਮਣੇ ਆਏ ਹਨ। ਡੀਸੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਚਲਾਨ ਕੱਟਣ ਤੋਂ ਇਲਾਵਾ ਟੀਮਾਂ ਨੇ ਵੱਖ ਵੱਖ ਥਾਵਾਂ ’ਤੇ ਮੱਛਰ ਮਾਰਨ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਵੀ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮੱਛਰ ਦੇ ਕੱਟਣ ਤੋਂ ਬਚਣ ਲਈ ਪਾਣੀ ਸਟੋਰ ਕਰਨ ਵਾਲੇ ਸਾਰੇ ਕੰਟੇਨਰਾਂ ਨੂੰ ਢੱਕ ਕੇ ਰੱਖਿਆ ਜਾਵੇ ਤੇ ਲੰਬੀਆਂ ਬਾਹਾਂ ਵਾਲੇ ਕੱਪੜੇ ਪਾਏ ਜਾਣ। ਉਨ੍ਹਾਂ ਡੇਂਗੂ ਵਿਰੁੱਧ ਲੜਾਈ ਵਿੱਚ ਸਖ਼ਤ ਅਤੇ ਨਿਰਣਾਇਕ ਕਾਰਵਾਈ ਦੀ ਲੋੜ ਨੂੰ ਦੁਹਰਾਇਆ ਅਤੇ ਸਥਾਨਕ ਅਧਿਕਾਰੀਆਂ, ਪੇਂਡੂ ਵਿਕਾਸ ਏਜੰਸੀਆਂ ਅਤੇ ਹੋਰਾਂ ਨੂੰ ਸਫਾਈ ਦੇ ਮਾਪਦੰਡਾਂ ਨੂੰ ਲਾਗੂ ਕਰਨਾ ਜਾਰੀ ਰੱਖਣ ਲਈ ਕਿਹਾ ਅਤੇ ਪਾਲਣਾ ਕਰਨ ਵਿੱਚ ਅਸਫਲ ਰਹਿਣ ਵਾਲਿਆਂ ਨੂੰ ਜੁਰਮਾਨੇ ਲਗਾਉਣ ਲਈ ਕਿਹਾ।

Advertisement

ਡੀਸੀ ਜੋਰਵਾਲ ਵੱਲੋਂ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ

ਲੁਧਿਆਣਾ  (ਟਨਸ): 

Advertisement

ਲੁਧਿਆਮਾ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਇਥੇ ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਸਾਰੇ ਮੁਕੰਮਲ ਹੋਏ ਕੰਮਾਂ ਲਈ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ। ਬੱਚਤ ਭਵਨ ਵਿੱਚ ਕਾਰਜ ਸਾਧਕ ਅਫ਼ਸਰਾਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਪੰਚਾਇਤ ਸਕੱਤਰਾਂ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਕਾਸ ਕਾਰਜਾਂ ’ਤੇ ਕੰਮ ਸ਼ੁਰੂ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਜਿਸ ਲਈ ਪਹਿਲਾਂ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਮੇਂ ਦੇ ਹਾਣੀ ਬਣਨ ਲਈ ਇਨ੍ਹਾਂ ਪ੍ਰਾਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਲਾਜ਼ਮੀ ਹੈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਦੇ ਨਾਲ ਡੀਸੀ ਜੋਰਵਾਲ ਨੇ ਪੇਂਡੂ ਸਕੂਲਾਂ ਵਿੱਚ ਲਾਇਬ੍ਰੇਰੀਆਂ, ਕਿਚਨ ਗਾਰਡਨ, ਛੱਪੜਾਂ ਦੀ ਸਫ਼ਾਈ ਅਤੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਪ੍ਰਾਜੈਕਟਾਂ ਸਮੇਤ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ।

Advertisement
Author Image

joginder kumar

View all posts

Advertisement