ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਹਿਸ਼ਤਗਰਦਾਂ ਦੀ ਧਮਕੀ ਤੋਂ ਬਾਅਦ ਰੇਲਵੇ ਸਟੇਸ਼ਨ ਦੀ ਜਾਂਚ

06:52 AM Jun 22, 2024 IST

ਪੱਤਰ ਪ੍ਰੇਰਕ
ਪਠਾਨਕੋਟ, 21 ਜੂਨ
ਚੰਡੀਗੜ੍ਹ ਰੇਲਵੇ ਸਟੇਸ਼ਨ ਵਿੱਚ ਆਈ ਜੈਸ਼-ਏ-ਮੁਹੰਮਦ ਵੱਲੋਂ ਧਮਕੀ ਦੇ ਚਲਦਿਆਂ ਅੱਜ ਜੀਆਰਪੀ, ਆਰਪੀਐਫ ਅਤੇ ਐਂਟੀ ਸੈਬੋਟੇਜ ਵੱਲੋਂ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਤੇ ਜੰਮੂ ਤੋਂ ਆਉਣ-ਜਾਣ ਵਾਲੀਆਂ ਰੇਲ ਗੱਡੀਆਂ ਦੀ ਜਾਂਚ ਕੀਤੀ ਗਈ। ਇਸ ਮੌਕੇ ’ਤੇ ਜੀਆਰਪੀ ਦੇ ਮੁਖੀ ਸੁਖਵਿੰਦਰ ਸਿੰਘ, ਆਰਪੀਐਫ ਕਾਰਜਕਾਰੀ ਮੁਖੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਅਤਿਵਾਦੀਆਂ ਵੱਲੋਂ ਧਮਕੀ ਪੱਤਰ ਵਿੱਚ ਕਠੂਆ ਰੇਲਵੇ ਸਟੇਸ਼ਨ, ਪਠਾਨਕੋਟ ਰੇਲਵੇ ਸਟੇਸ਼ਨ, ਬਿਆਸ ਰੇਲਵੇ ਸਟੇਸ਼ਨ ਅਤੇ ਬਠਿੰਡਾ ਰੇਲਵੇ ਸਟੇਸ਼ਨ ਨੂੰ ਤਬਾਹ ਕਰਨ ਦੀ ਧਮਕੀ ਦਿੱਤੀ ਗਈ ਸੀ। ਧਮਕੀ ਦੇ ਮੱਦੇਨਜ਼ਰ ਜੀਆਰਪੀ ਅਤੇ ਆਰਪੀਐਫ ਜ਼ਿਲ੍ਹਾ ਪੁਲੀਸ ਨੇ ਮਿਲ ਕੇ ਪਠਾਨਕੋਟ ਰੇਲਵੇ ਸਟੇਸ਼ਨ ਅਤੇ ਕੈਂਟ ਰੇਲਵੇ ਰੇਲਵੇ ਸਟੇਸ਼ਨ ਦਾ ਨਿਰੀਖਣ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਪਠਾਨਕੋਟ ਰੇਲਵੇ ਸਟੇਸ਼ਨ ਅਤੇ ਕੈਂਟ ਰੇਲਵੇ ਸਟੇਸ਼ਨ ਦਾ ਟੈਕਸੀ ਸਟੈਂਡ, ਅਰਾਮਘਰ, ਪਾਰਸਲ ਵਿਭਾਗ ਅਤੇ ਹੋਰ ਪਲੇਟਫਾਰਮ ਦਾ ਵੀ ਪੂਰੀ ਤਰ੍ਹਾਂ ਨਾਲ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਪੂਰਾ ਰੇਲਵੇ ਸਟੇਸ਼ਨ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੈ।

Advertisement

Advertisement