ਖੰਨਾ ਪੁਲੀਸ ਵੱਲੋਂ ਰੇਲਵੇ ਸਟੇਸ਼ਨ ਦੀ ਜਾਂਚ
11:16 AM Oct 12, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਖੰਨਾ, 11 ਅਕਤੂਬਰ
ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਪੁਲੀਸ ਜ਼ਿਲ੍ਹਾ ਖੰਨਾ ਦੀ ਐੱਸਐੱਸਪੀ ਅਸ਼ਵਨੀ ਗੁਟਿਆਲ ਦੇ ਨਿਰਦੇਸ਼ਾਂ ਤਹਿਤ ਕਾਨੂੰਨੀ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ ਵਿਚ ‘ਕਾਸੋਂ’ ਮੁਹਿੰਮ ਵਿੱਢੀ ਗਈ। ਇਸ ਮੌਕੇ ਖੰਨਾ ’ਚ ਕਈ ਥਾਵਾਂ ’ਤੇ ਤਲਾਸ਼ੀ ਅਭਿਆਨ ਚਲਾਏ ਗਏ ਜਿਥੇ ਡੀਆਈਜੀ ਰਾਜਪਾਲ ਸਿੰਘ ਸੰਧੂ ਚੈਕਿੰਗ ਕਰਵਾਉਣ ਲਈ ਵਿਸ਼ੇਸ਼ ਤੌਰ ’ਤੇ ਪੁੱਜੇ। ਉਨ੍ਹਾਂ ਸ਼ਹਿਰ ਵਿਚ ਬੱਸ ਸਟੈਂਡ, ਬਜ਼ਾਰਾਂ ਅਤੇ ਰੇਲਵੇ ਸਟੇਸ਼ਨ ਤੋਂ ਇਲਾਵਾ ਭੀੜ ਭੜੱਕੇ ਵਾਲੀਆਂ ਥਾਵਾਂ ਦੀ ਵੀ ਚੈਕਿੰਗ ਕੀਤੀ। ਇਸ ਦੌਰਾਨ ਯਾਤਰੀਆਂ ਦੇ ਸਾਮਾਨ ਤੇ ਰੇਲਾਂ ਦੀ ਵੀ ਜਾਂਚ ਕੀਤੀ ਗਈ।
Advertisement
Advertisement
Advertisement