ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਕਸਫੋਰਡ ਸਕੂਲ ਵਿੱਚ ਨਿਵੇਸ਼ ਸਮਾਗਮ

08:14 AM Jul 19, 2024 IST
ਆਕਸਫੋਰਡ ਸਕੂਲ ਪਾਇਲ ਦੇ ਚੁਣੇ ਗਏ ਵਿਦਿਆਰਥੀ ਸਕੂਲ ਸਟਾਫ਼ ਨਾਲ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 18 ਜੁਲਾਈ
ਆਕਸਫੋਰਡ ਸੀਨੀਅਰ ਸਕੂਲ ਪਾਇਲ ਵਿੱਚ ਨਿਵੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਚੰਗੇ ਗੁਣਾਂ, ਵਧੀਆ ਸੇਵਾਵਾਂ, ਪੜ੍ਹਾਈ ਤੇ ਖੇਡਾਂ ’ਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਕਿਰਨਪ੍ਰੀਤ ਸਿੰਘ ਧਾਲੀਵਾਲ ਤੇ ਹਰਜੋਤ ਕੌਰ ਦੇ ਸੁਆਗਤ ਨਾਲ ਕੀਤੀ ਗਈ। ਇਸ ਮੌਕੇ ਵਿੱਦਿਆ ਦੀ ਦੇਵੀ ਸਰਸਵਤੀ ਮਾਤਾ ਨੂੰ ਫੁੱਲ ਭੇਟ ਕੀਤੇ ਗਏ। ਮੁੱਖ ਅਧਿਆਪਕ ਵਿਜੇ ਕਪੂਰ ਨੇ ਸਕੂਲ ’ਚ ਅਨੁਸ਼ਾਸਨ ਕਾਇਮ ਰੱਖਣ ਲਈ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਬਾਅਦ ਸਕੂਲ ਦੇ ਹੈੱਡ ਬੁਆਏ ਗੁਰਸਿਮਰਨ ਸਿੰਘ ਤੇ ਸਕੂਲ ਦੀ ਹੈੱਡ ਗਰਲ ਬਵਨੀਤ ਕੌਰ, ਵਾਈਸ ਹੈੱਡ ਬੁਆਏ ਰਾਧੇ ਵੈਦ ਅਤੇ ਵਾਈਸ ਹੈੱਡ ਗਰਲ ਨਵਰੀਤ ਕੌਰ ਨੂੰ ਬੈਜ ਦਿੱਤੇ ਗਏ। ਚਾਰੇ ਹਾਊਸਾਂ ਦੇ ਕੈਪਟਨ ਅਤੇ ਵਾਈਸ ਕੈਪਟਨ ਵੀ ਚੁਣੇ ਗਏ। ਇਸ ਸਮੇਂ ਵਿਦਿਆਰਥੀਆਂ ਵੱਲੋਂ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਸਹੁੰ ਚੁੱਕੀ ਗਈ। ਅਧਿਆਪਕ ਜਗਜੀਤ ਸਿੰਘ ਸਿੱਧੂ ਨੇ ਸਭ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਦਾ ਅੰਤ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਰਾਸ਼ਟਰੀ ਗਾਣ ਗਾ ਕੇ ਕੀਤਾ ਗਿਆ।

Advertisement

Advertisement
Advertisement