For the best experience, open
https://m.punjabitribuneonline.com
on your mobile browser.
Advertisement

ਜਲੰਧਰ ’ਚ 316 ਕਰੋੜ ਰੁਪਏ ਦੇ ਨਿਵੇਸ਼ ਨੂੰ ਪ੍ਰਵਾਨਗੀ

06:57 AM Nov 04, 2023 IST
ਜਲੰਧਰ ’ਚ 316 ਕਰੋੜ ਰੁਪਏ ਦੇ ਨਿਵੇਸ਼ ਨੂੰ ਪ੍ਰਵਾਨਗੀ
Advertisement

ਪੱਤਰ ਪ੍ਰੇਰਕ
ਜਲੰਧਰ, 3 ਨਵੰਬਰ
ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਸ਼ਾਜਗਾਰ ਮਾਹੌਲ, ਬਿਹਤਰੀਨ ਬੁਨਿਆਦੀ ਢਾਂਚਾ, ਪਾਰਦਰਸ਼ੀ ਪ੍ਰਸ਼ਾਸਨ, ਜਲਦ ਪ੍ਰਵਾਨਗੀ ਅਤੇ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਜਲੰਧਰ ਵਿੱਚ ਬੀਤੇ ਚਾਰ ਮਹੀਨਿਆਂ ਦੌਰਾਨ 316 ਕਰੋੜ ਰੁਪਏ ਦਾ ਨਿਵੇਸ਼ ਪ੍ਰਵਾਨ ਕੀਤਾ ਗਿਆ ਹੈ। ਇਸ ਸਾਲ 23 ਮਈ ਤੋਂ 30 ਸਤੰਬਰ ਤੱਕ 316.12 ਕਰੋੜ ਰੁਪਏ ਦੇ ਨਿਵੇਸ਼ ਤਜਵੀਜ਼ਾਂ ਨੂੰ ਆਕਰਸ਼ਿਕ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਜੋ ਕਿ ਜ਼ਿਲ੍ਹਾ ਬਿਊਰੋ ਆਫ਼ ਇੰਡਸਟਰੀ ਅਤੇ ਇੰਨਵੈਸਟਮੈਂਟ ਪ੍ਰੋਮੋਸ਼ਨ (ਡੀਬੀਆਈਆਈਪੀ) ਦੇ ਮੁੱਖ ਕਾਰਜਕਾਰੀ ਅਧਿਕਾਰੀ ਵੀ ਹਨ, ਨੇ ਦੱਸਿਆ ਕਿ 70 ਪ੍ਰਾਜੈਕਟਾਂ ਜਿਨ੍ਹਾਂ ਵਿੱਚ ਰੀਅਲ ਅਸਟੇਟ, ਸਿਹਤ, ਫੂਡ, ਮਿਨਰਲ ਵਾਟਰ, ਹੈਂਡ ਟੂਲਜ਼, ਰਬੜ, ਹਾਰਡਵੇਅਰ, ਆਟੋ ਪਾਰਟਸ, ਟਾਇਰ ਅਤੇ ਮਿਲਿੰਗ ਉਦਯੋਗ ਆਦਿ ਸ਼ਾਮਿਲ ਹਨ ਨੂੰ ਪ੍ਰਵਾਨਗੀਆਂ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਸਬੰਧਤਿ ਨੋਡਲ ਅਫ਼ਸਰ ਵਲੋਂ ਰੈਗੂਲੇਟਰੀ ਕਲੀਅਰੈਂਸਸ ਵੱਲ ਪੂਰੀ ਤਵੱਜੋਂ ਦੇਣ ਦੇ ਨਾਲ ਨਾਲ ਸਰਕਾਰ-ਉਦਯੋਗਾਂ ਦੀ ਫੀਡਬੈਕ ਨੂੰ ਨਿਯਮਤ ਤੌਰ ’ਤੇ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 14 ਸਤੰਬਰ ਨੂੰ ਸਰਕਾਰ-ਸਨਅਤਕਾਰ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਦੋਆਬਾ ਖੇਤਰ ਦੇ ਉਘੇ ਉਦਯੋਗਿਕ ਘਰਾਣਿਆਂ ਵਲੋਂ ਸ਼ਿਰਕਤ ਕੀਤੀ ਗਈ। ਸਾਰੰਗਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਵੇਸ਼ਕਾਂ ਨੂੰ ਆਪਣਾ ਉਦਯੋਗਿਕ ਯੂਨਿਟ ਸਥਾਪਤਿ ਕਰਨ ਲਈ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

Advertisement

Advertisement
Advertisement
Author Image

sukhwinder singh

View all posts

Advertisement