ਸੂਬੇ ’ਚ 86 ਹਜ਼ਾਰ ਕਰੋੜ ਤੋਂ ਵੱਧ ਦਾ ਨਿਵੇਸ਼ ਹੋਇਆ: ਸੌਂਦ
07:54 AM Dec 24, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਦਸੰਬਰ
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਵਿੱਚ ਮਾਰਚ 2022 ਤੋਂ ਲੈ ਕੇ ਹੁਣ ਤੱਕ 86,541 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਲ 2022 ਤੋਂ ਲੈ ਕੇ ਹੁਣ ਤੱਕ 5300 ਤੋਂ ਜ਼ਿਆਦਾ ਨਿਵੇਸ਼ ਸਬੰਧੀ ਤਜਵੀਜ਼ਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 86,541 ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਾ ਹੈ। ਇਸ ਨਾਲ ਤਕਰੀਬਨ 3,92,540 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਉਦਯੋਗ ਪੱਖੀ ਹਨ। ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ-ਅੰਦਰ ਪੂਰੀ ਕੀਤੀ ਜਾ ਸਕਦੀ ਹੈ।
Advertisement
Advertisement