ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੋਟਰਾਂ ਲਈ ਪੰਜਾਬੀ ਤੇ ਅੰਗਰੇਜ਼ੀ ’ਚ ਛਾਪੇ ਸੱਦਾ ਪੱਤਰ

09:50 AM May 22, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 21 ਮਈ
ਲੋਕ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਵਧੇਰੇ ਮੱਤਦਾਨ ਕਰਨ ਵਾਸਤੇ ਪ੍ਰੇਰਿਤ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਇਕ ਨਿਵੇਕਲੀ ਪਹਿਲਕਦਮੀ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਵੋਟ ਪਾਉਣ ਵਾਸਤੇ ਸੱਦਾ ਪੱਤਰ ਭੇਜਣ ਦਾ ਪ੍ਰੋਗਰਾਮ ਬਣਾਇਆ ਹੈ ਅਤੇ ਇਸ ਮੰਤਵ ਲਈ ਪੰਜਾਬੀ ਅਤੇ ਅੰਗਰੇਜ਼ੀ ਦੋ ਭਾਸ਼ਾਵਾਂ ਵਿਚ ਸੱਦਾ ਪੱਤਰ ਤਿਆਰ ਕੀਤੇ ਜਾ ਰਹੇ ਹਨ। ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਲੋਕਤੰਤਰ ਦੇ ਇਸ ਤਿਉਹਾਰ ਵਿਚ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣੀ ਚਾਹੁੰਦੇ ਹਾਂ। ਇਸ ਲਈ ਵਿਆਹ ਅਤੇ ਹੋਰ ਸਮਾਗਮਾਂ ਵਾਂਗ ਜਿਸ ਤਰ੍ਹਾਂ ਮਹਿਮਾਨਾਂ ਨੂੰ ਸੱਦਾ ਪੱਤਰ ਭੇਜੇ ਜਾਂਦੇ ਹਨ, ਉਸੇ ਤਰਜ਼ ਉਤੇ ਵੋਟਾਂ ਪਾਉਣ ਲਈ ਵੀ ਸੱਦਾ ਪੱਤਰ ਭੇਜੇ ਜਾਣਗੇ। ਇ ਸ ਸਬੰਧ ਵਿਚ ਫੁਲਕਾਰੀ ਦੇ ਡਿਜ਼ਾਇਨ ਵਿਚ ਸੱਦਾ ਪੱਤਰ ਛਾਪੇ ਜਾ ਰਹੇ। ਇੰਨਾ ਸੱਦਾ ਪੱਤਰਾਂ ਨੂੰ ਪਹਿਲੀ ਵਾਰ ਵੋਟ ਪਾ ਰਹੇ ਨੌਜਵਾਨਾਂ ਜਿੰਨੀ ਦੀ ਗਿਣਤੀ 51032 ਹੈ, ਨੂੰ ਭੇਜੇ ਜਾਣਗੇ। ਇਸ ਤੋਂ ਇਲਾਵਾ ਬਜ਼ੁਰਗ ਵੋਟਰ ਜਿੰਨਾ ਦੀ ਉਮਰ 80 ਸਾਲ ਤੋਂ ਵੱਧ ਹੈ ਨੂੰ ਭੇਜੇ ਜਾਣਗੇ। ਇੰਨਾ ਦੀ ਕੁੱਲ ਗਿਣਤੀ 42018 ਹੈ। ਇਨ੍ਹਾਂ ਵਿੱਚ 100 ਸਾਲ ਤੋਂ ਵੱਧ ਉਮਰ ਵਾਲੇ ਹੀ 505 ਵੋਟਰ ਹਨ। ਇਸ ਤੋਂ ਇਲਾਵਾ 74 ਟਰਾਂਸਜੈਂਡਰ ਵੋਟਰਾਂ ਨੂੰ ਇਹ ਸੱਦਾ ਪੱਤਰ ਭੇਜੇ ਜਾਣਗੇ। ਚੋਣ ਤਹਿਸੀਲਦਾਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਸੱਦਾ ਛਪਣ ਲਈ ਭੇਜੇ ਜਾ ਚੁੱਕੇ ਹਨ ਅਤੇ ਇੰਨਾ ਨੂੰ ਵੰਡਣ ਲਈ ਬੀਐੱਲਓਜ਼ ਦੀ ਡਿਊਟੀ ਲਗਾ ਦਿੱਤੀ ਗਈ ਹੈ।

Advertisement

Advertisement
Advertisement