ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ’ਚ ਵੋਟਰਾਂ ਨੂੰ ਵਿਆਹ ਵਾਂਗ ਵੰਡੇ ਜਾਣਗੇ ਸੱਦਾ ਪੱਤਰ

08:25 AM Apr 26, 2024 IST
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਲਈ ਤਿਆਰ ਕੀਤਾ ਗਿਆ ਸੱਦਾ ਪੱਤਰ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਅਪਰੈਲ
ਦੇਸ਼ ਵਿੱਚ ਲੋਕ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਿੰਗ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾਂ ਨਿਰਦੇਸ਼ਾਂ ’ਤੇ ਹਰਿਆਣਾ ਵਿੱਚ ਮੁੱਖ ਚੋਣ ਅਧਿਕਾਰੀ ਵੱਲੋਂ ਨਵੀਂ ਪਹਿਲਕਦਮੀ ਕੀਤੀ ਗਈ ਹੈ, ਜਿਨ੍ਹਾਂ ਵੱਲੋਂ ਸੂਬੇ ਦੇ ਵੋਟਰਾਂ ਨੂੰ ਵਿਆਹ ਦੇ ਸੱਦੇ ਦੀ ਤਰ੍ਹਾਂ ਹੀ 25 ਮਈ ਨੂੰ ਵੋਟ ਪਾਉਣ ਲਈ ਸੱਦਾ ਪੱਤਰ ਭੇਜਿਆ ਜਾ ਰਿਹਾ ਹੈ। ਇਸ ਪੱਤਰ ਰਾਹੀਂ ਵੋਟਰਾਂ ਨੂੰ ਆਪਣੇ ਪੋਲਿੰਗ ਸਟੇਸ਼ਨ ’ਤੇ ਵੋਟ ਪਾਉਣ ਦੀ ਅਪੀਲ ਕੀਤੀ ਗਈ ਹੈ। ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਹਰਿਆਣਾ ਵਿੱਚ ਵਿਆਹ ਦੀ ਤਰ੍ਹਾਂ ਸੱਦਾ ਪੱਤਰ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਲਿਖਿਆ ਹੈ ਕਿ ‘ਭੇਜ ਰਹੇ ਹੈਂ ਸਨੇਹ ਨਿਮੰਤਰਨ, ਮਤਦਾਤਾ ਤੁਮਹੇਂ ਬੁਲਾਨੇ ਕੋ, 25 ਮਈ ਭੂਲ ਨਾ ਜਾਣਾ, ਵੋਟ ਡਾਲਲੇ ਆਨੇ ਕੋ।’ ਇਸ ਸੱਦਾ ਪੱਤਰ ਵਿੱਚ 25 ਮਈ ਨੂੰ ਵੋਟਿੰਗ ਵਾਲੇ ਦਿਨ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੋਲਿੰਗ ਸਟੇਸ਼ਨ ’ਤੇ ਪਹੁੰਚ ਕੇ ਆਪਣੇ ਵੋਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਸ੍ਰੀ ਅਗਰਵਾਲ ਨੇ ਕਿਹਾ ਕਿ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਦੌਰਾਨ 75 ਫ਼ੀਸਦ ਵੋਟਿੰਗ ਦਾ ਟੀਚਾ ਮਿਥਿਆ ਗਿਆ ਹੈ।

Advertisement

Advertisement
Advertisement