ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਜੀਪੀ ਵੱਲੋਂ ਨਸ਼ਿਆਂ ਵਿਰੁੱਧ ਲੜਾਈ ’ਚ ਸ਼ਾਮਲ ਹੋਣ ਦਾ ਸੱਦਾ

08:03 AM Jun 27, 2024 IST
ਨਸ਼ਿਆਂ ਖ਼ਿਲਾਫ਼ ਜਾਂਚ ਮੁਹਿੰਮ ਲਈ ਜਾਂਦੇ ਹੋਏ ਡੀਜੀਪੀ ਗੌਰਵ ਯਾਦਵ ਅਤੇ ਹੋਰ ਅਧਿਕਾਰੀ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 26 ਜੂਨ
ਪੰਜਾਬ ਪੁਲੀਸ ਨੇ ਅੱਜ ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਮੁਹਾਲੀ ਸਣੇ ਵੱਖ-ਵੱਖ ਥਾਵਾਂ ’ਤੇ ਜਾਂਚ ਮੁਹਿੰਮ ਚਲਾਈ। ਇਸ ਦੀ ਅਗਵਾਈ ਡੀਜੀਪੀ ਗੌਰਵ ਯਾਦਵ ਨੇ ਕੀਤੀ। ਇਸ ਦੌਰਾਨ 83 ਕਿੱਲੋ ਹੈਰੋਇਨ, 10,000 ਕਿੱਲੋ ਭੁੱਕੀ, 100 ਕਿੱਲੋ ਗਾਂਜਾ, 4.52 ਲੱਖ ਗੋਲੀਆਂ, ਕੈਪਸੂਲ ਨਸ਼ਟ ਕੀਤੇ ਗਏ। ਡੀਜੀਪੀ ਨੇ ਸਮੂਹ ਐਸਟੀਐਫ਼ ਰੇਂਜਾਂ ਨਾਲ ਸਬੰਧਤ ਨਸ਼ਿਆਂ ਦੀ ਖੇਪ ਦੇ ਚੱਲ ਰਹੇ ਨਿਪਟਾਰੇ ਦੀ ਜਾਂਚ ਕਰਨ ਲਈ ਡੇਰਾਬੱਸੀ ਵਿਖੇ ਨਸ਼ਾ ਨਸ਼ਟ ਕਰਨ ਵਾਲੀ ਥਾਂ ਪੰਜਾਬ ਕੈਮੀਕਲ ਐਂਡ ਕਰੌਪ ਪ੍ਰੋਟੈਕਸ਼ਨ ਲਿਮਟਿਡ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਸਪੈਸ਼ਲ ਡੀਜੀਪੀ (ਐੱਸਟੀਐੱਫ਼) ਕੁਲਦੀਪ ਸਿੰਘ, ਡੀਆਈਜੀ ਨੀਲਾਂਬਰੀ ਜਗਦਲੇ, ਸੰਦੀਪ ਗਰਗ, ਏਆਈਜੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ।
ਡੀਜੀਪੀ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਮ ਨਾਗਰਿਕਾਂ ਨੂੰ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਕਿਉਂਕਿ ਨਸ਼ਿਆਂ ਦੀ ਲਤ ਉਨ੍ਹਾਂ ਦੀ ਜਾਨ ਲਈ ਖ਼ਤਰਾ ਬਣ ਸਕਦੀ ਹੈ। ਉਨ੍ਹਾਂ ਦੱਸਿਆ ਕਿ 33 ਜ਼ਿਲ੍ਹਿਆਂ, ਕਮਿਸ਼ਨਰੇਟਾਂ ਅਤੇ ਯੂਨਿਟਾਂ ਵੱਲੋਂ ਪੰਜਾਬ ਭਰ ਵਿੱਚ 10 ਵੱਖ-ਵੱਖ ਥਾਵਾਂ ’ਤੇ 626 ਐੱਨਡੀਪੀਐਸ ਕੇਸਾਂ ਨਾਲ ਸਬੰਧਤ ਨਸ਼ਿਆਂ ਦੀ ਇਸ ਵੱਡੀ ਖੇਪ ਦਾ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੈਬੈਕਸ ਮੀਟਿੰਗ ਰਾਹੀਂ ਬਾਕੀ ਜ਼ਿਲ੍ਹਿਆਂ, ਯੂਨਿਟਾਂ ਵਿੱਚ ਚੱਲ ਰਹੇ ਨਸ਼ਿਆਂ ਦੇ ਨਿਪਟਾਰੇ ਦੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ।
ਕਾਬਿਲੇਗੌਰ ਹੈ ਕਿ ਪੰਜਾਬ ਪੁਲੀਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਘੱਟੋ-ਘੱਟ 2700 ਕਿੱਲੋ ਹੈਰੋਇਨ, 3450 ਕਿੱਲੋ ਅਫ਼ੀਮ, 1.77 ਲੱਖ ਕਿੱਲੋ ਭੁੱਕੀ, 1.40 ਕਰੋੜ ਗੋਲੀਆਂ, ਕੈਪਸੂਲ ਅਤੇ 2 ਲੱਖ ਟੀਕਿਆਂ ਨੂੰ ਨਸ਼ਟ ਕੀਤਾ ਗਿਆ ਹੈ।

Advertisement

Advertisement
Advertisement