ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਗਰੀਨ ਦੀਵਾਲੀ ਮਨਾਉਣ ਦਾ ਸੱਦਾ
ਬੀਰ ਇੰਦਰ ਸਿੰਘ ਬਨਭੌਰੀ
ਸੰਗਰੂਰ, 26 ਅਕਤੂਬਰ
ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਥਾਨਕ ਪੈਨਸ਼ਨਰ ਭਵਨ ਵਿੱਚ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਸਬੰਧੀ ਇੱਕ ਵਿਸ਼ੇਸ਼ ਸੱਭਿਆਚਾਰਕ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ।
ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਸੰਪਨ ਹੋਏ ਇਸ ਸਮਾਗਮ ਦੀ ਪ੍ਰਧਾਨਗੀ ਮੰਡਲ ਵਿੱਚ ਉਨ੍ਹਾਂ ਦੇ ਨਾਲ ਸਰਪ੍ਰਸਤ ਪ੍ਰੋਫੈਸਰ ਸੁਰੇਸ਼ ਗੁਪਤਾ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਾਈਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖਾਲਸਾ, ਓਪੀ ਖਿੱਪਲ ਸ਼ਾਮਲ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਵਾਤਾਵਰਨ ਦੀ ਸੁੱਧਤਾ ਲਈ ਸਭ ਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਅਤੇ ਹੱਥੀਂ ਕੰਮ ਕਰਨ ਵਾਲੇ ਕਾਰੀਗਰਾਂ ਪਾਸੋਂ ਮਿੱਟੀ ਦੇ ਦੀਵੇ ਖਰੀਦ ਕੇ ਰੋਸ਼ਨੀ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਵੀ ਖੁਸ਼ੀ ਨਾਲ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਉਨ੍ਹਾਂ ਦੀ ਆਰਥਿਕ ਮਦਦ ਵਿੱਚ ਵੀ ਯੋਗਦਾਨ ਪਾਇਆ ਜਾ ਸਕੇ। ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਸਮਾਗਮ ਦੌਰਾਨ ਓਪੀ ਖਿੱਪਲ, ਯੂਧਿਸ਼ਟਰ ਕੁਮਾਰ, ਜਗਦੀਸ਼ ਸਿੰਘ ਵਾਲੀਆ ਹਾਜ਼ਰ ਸਨ।