For the best experience, open
https://m.punjabitribuneonline.com
on your mobile browser.
Advertisement

ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦਾ ਸੱਦਾ

08:32 AM Aug 22, 2024 IST
ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦਾ ਸੱਦਾ
ਚੋਣ ਪ੍ਰਬੰਧਾਂ ਦੇ ਜਾਇਜ਼ੇ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸੁਸ਼ੀਲ ਸਾਰਵਾਨ। -ਫੋਟੋ: ਸਤਨਾਮ ਸਿੰਘ
Advertisement

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ 21 ਅਗਸਤ
ਜ਼ਿਲ੍ਹਾ ਚੋਣ ਅਧਿਕਾਰੀ ਤੇ ਡਿਪਟੀ ਕਮਿਸ਼ਨਰ ਸੁਸ਼ੀਲ ਸਾਰਵਾਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਾਉਣ ਲਈ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣੀ ਪਵੇਗੀ। ਉਨ੍ਹਾਂ ਅੱਜ ਇੱਥੇ ਮਿਨੀ ਸਕੱਤਰੇਤ ਵਿੱਚ ਐੱਸਐੱਸਟੀ, ਐੱਫਐੱਸਟੀ, ਵੀਐੱਸਟੀ, ਐੱਚਓਡੀ ਤੇ ਐੱਸਡੀਐੱਮ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕੀਤਾ। ਚੋਣ ਤਹਿਸੀਲਦਾਰ ਸਰਲਾ ਕੌਸ਼ਿਕ ਨੇ ਡਿਊਟੀਆਂ ਤੇ ਕੰਮਾ ਬਾਰੇ ਜਾਣਕਾਰੀ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਸੂਬੇ ਵਿੱਚ ਇਕ ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ ਚਾਰ ਅਕਤੂਬਰ ਨੂੰ ਹੋਵੇਗੀ। ਇਸ ਅਨੁਸਾਰ ਆਦਰਸ਼ ਆਚਾਰ ਸਹਿਤਾ 16 ਅਗਸਤ ਤੋਂ ਲੈ ਕੇ 6 ਅਕਤੂਬਰ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਥਾਨੇਸਰ, ਪਿਹੋਵਾ, ਸ਼ਾਹਬਾਦ ਤੇ ਲਾਡਵਾ ਹਲਕੇ ਵਿਚ ਤਿੰਨ ਐੱਸਐੱਸਟੀ, ਐੱਫਐੱਸਟੀ ਤੇ ਵੀਐੱਸਐੱਫਟੀ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਐੱਫਐੱਸਟੀ ਟੀਮਾਂ ਕੰਟਰੋਲ ਰੂਮ ਤੋਂ ਸ਼ਿਕਾਇਤ ਮਿਲਣ ’ਤੇ 100 ਮਿੰਟ ਦੇ ਅੰਦਰ ਉਸ ਦਾ ਨਿਬੇੜਾ ਕਰਨਾ ਯਕੀਨੀ ਬਣਾਉਣਗੀਆਂ।
ਜ਼ਿਲ੍ਹਾ ਪੁਲੀਸ ਕਪਤਾਨ ਵਰੁਣ ਸਿੰਗਲਾ ਨੇ ਕਿਹਾ ਕਿ ਟੀਮਾਂ ਦੇ ਅਧਿਕਾਰੀ ਆਪੋ-ਆਪਣੇ ਖੇਤਰਾਂ ਦੇ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਬੂਥਾਂ ’ਤੇ ਨਜ਼ਰ ਰੱਖਣਗੇ, ਕਿਸੇ ਨੂੰ ਵੀ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ। ਇਸ ਮੌਕੇ ਐੱਸਡੀਐੱਮ ਕਪਿਲ ਸ਼ਰਮਾ, ਵਿਵੇਕ ਚੌਧਰੀ, ਅਮਨ ਕੁਮਾਰ, ਨਸੀਬ ਕੁਮਾਰ, ਡੀਐੱਮਸੀ ਪੰਕਜ ਸੇਤੀਆ, ਸ਼ਹਿਰੀ ਮੈਜਿਸਟਰੇਟ ਡਾ. ਰਮਨ ਗੁਪਤਾ ਤੇ ਹੋਰ ਅਧਿਕਾਰੀ ਮੌਜੂਦ ਸਨ।

Advertisement

ਤਹਿਸੀਲਦਾਰ ਵੱਲੋਂ ਮੀਟਿੰਗ

ਰਤੀਆ (ਪੱਤਰ ਪ੍ਰੇਰਕ): ਚੋਣ ਅਧਿਕਾਰੀ ਅਤੇ ਐੱਸਡੀਐੱਮ ਜਗਦੀਸ਼ ਚੰਦਰ ਦੀਆਂ ਹਦਾਇਤਾਂ ’ਤੇ ਤਹਿਸੀਲਦਾਰ ਵਿਜੈ ਕੁਮਾਰ ਨੇ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਹਰਿਆਣਾ ਵਿਧਾਨ ਸਭਾ ਦੀਆਂ ਆਮ ਚੋਣਾਂ 2024 ਦੇ ਐਲਾਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਤਹਿਸੀਲਦਾਰ ਵਿਜੈ ਕੁਮਾਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਆਪਣੀ ਡਿਊਟੀ ਨੂੰ ਗੰਭੀਰਤਾ ਨਾਲ ਲੈਣ ਅਤੇ ਪੂਰੀ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਇਜਾਜ਼ਤ ਤੋਂ ਬਿਨਾਂ ਹੋਰਡਿੰਗ-ਬੈਨਰ ਜਾਂ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਲਗਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਚੋਣਾਂ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਚੋਣ ਕਾਨੂੰਨਗੋ ਸਤਬੀਰ ਸਾਹਰਨ ਨੇ ਚੋਣਾਂ ਨਾਲ ਸਬੰਧਤ ਸਮੂਹ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ।

Advertisement

Advertisement
Author Image

joginder kumar

View all posts

Advertisement