ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੇਮਕੁੰਟ ਸਾਹਿਬ ਯਾਤਰਾ ’ਚ ਉੱਤਰਾਖੰਡ ਦੇ ਰਾਜਪਾਲ ਨੂੰ ਸ਼ੁਰੂਆਤੀ ਸਮਾਗਮ ’ਚ ਸ਼ਾਮਲ ਹੋਣ ਦਾ ਸੱਦਾ

08:28 AM Apr 26, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਅਪਰੈਲ
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾ ਮੁਕਤ) ਨਾਲ ਅੱਜ ਮੁਲਾਕਾਤ ਕੀਤੀ। ਇਸ ਮੌਕੇ ਗੁਰਮੀਤ ਸਿੰਘ ਨੂੰ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸ਼ੁਰੂਆਤ ਵੇਲੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸ੍ਰੀ ਬਿੰਦਰਾ ਨੇ ਉਨ੍ਹਾਂ ਨੂੰ ਯਾਤਰਾ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ 25 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਜਾਣਗੇ, ਜਿਸ ਸਬੰਧੀ 22 ਮਈ ਨੂੰ ਗੁਰਦੁਆਰਾ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਹੋਵੇਗਾ। ਉਨ੍ਹਾਂ ਰਾਜਪਾਲ ਨੂੰ ਸੱਦਾ ਪੱਤਰ ਦਿੰਦਿਆਂ ਜਥੇ ਨੂੰ ਰਵਾਨਾ ਕਰਨ ਲਈ ਸਬੰਧਤ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੀ ਤਿਆਰੀ ਵਾਸਤੇ ਫੌਜੀ ਜਵਾਨਾਂ ਦੀ ਟੁੱਕੜੀ ਬਰਫ ਦੀ ਕਟਾਈ ਕਰਨ ਤੇ ਰਸਤੇ ਤਿਆਰ ਕਰਨ ਲਈ ਰਵਾਨਾ ਹੋ ਚੁੱਕੀ ਹੈ, ਜਿਨ੍ਹਾਂ ਵੱਲੋਂ ਪੈਦਲ ਮਾਰਗ ਨੂੰ ਚੌੜਾ ਕੀਤਾ ਜਾਵੇਗਾ ਅਤੇ ਹੋਰ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਵਾਸਤੇ ਰਿਸ਼ੀਕੇਸ਼-ਜੋਸ਼ੀ ਮੱਠ ਮਾਰਗ ਤੇ ਰਤੂੜਾ ਵਿੱਚ ਟਰੱਸਟ ਵੱਲੋਂ ਇੱਕ ਵੱਡੀ ਸਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਸ ਵਿੱਚ 5 ਹਜ਼ਾਰ ਯਾਤਰੂਆਂ ਦੇ ਠਹਿਰਨ ਦਾ ਪ੍ਰਬੰਧ ਹੋਵੇਗਾ। ਇਸ ਦੌਰਾਨ ਰਾਜਪਾਲ ਨੇ ਆਖਿਆ ਕਿ ਅਜਿਹੇ ਪ੍ਰਬੰਧ ਕੀਤੇ ਜਾਣ ਕਿ ਸ਼ਰਧਾਲੂਆਂ ਦੀ ਯਾਤਰਾ ਸੁਰੱਖਿਅਤ ਅਤੇ ਸਰਲ ਬਣੇ।

Advertisement

Advertisement
Advertisement