ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੱਠ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

08:04 AM Jan 18, 2024 IST
ਆਸਟਰੇਲੀਆ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 17 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੱਠ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਸੂਬੇ ਵਿੱਚ ਆਪੋ-ਆਪਣੇ ਦੇਸ਼ਾਂ ਦੀਆਂ ਕੰਪਨੀਆਂ ਰਾਹੀਂ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਨਅਤੀ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਹੇ ਪੰਜਾਬ ਵਿੱਚ ਨਿਵੇਸ਼ ਕਰ ਕੇ ਕੰਪਨੀਆਂ ਨੂੰ ਚੋਖਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਵਾਸਤੇ ਸੂਬੇ ਦੇ ਬੂਹੇ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦਾ ਸਨਅਤੀ ਧੁਰਾ ਬਣ ਕੇ ਉਭਰੇਗਾ।
ਇਸ ਦੌਰਾਨ ਆਸਟਰੇਲੀਆ ਦੇ ਸਫ਼ੀਰ ਫਿਲਿਪ ਗ੍ਰੀਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ, ਖੇਡ ਸਨਅਤ, ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਨਿਵੇਸ਼ ਦੀ ਵੱਡੀ ਸੰਭਾਵਨਾ ਹੈ। ਇਹ ਆਸਟਰੇਲੀਆ ਅਤੇ ਪੰਜਾਬ ਦੋਵਾਂ ਲਈ ਲਾਹੇਵੰਦ ਹੋਵੇਗਾ।
ਬਰਤਾਨੀਆ ਦੇ ਰਾਜਦੂਤ ਐਲੇਕਸ ਏਲਿਸ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬਰਤਾਨੀਆ ਅਤੇ ਪੰਜਾਬ ਵਿੱਚ ਐਗਰੀ-ਫੂਡ ਪ੍ਰੋਸੈਸਿੰਗ ਸੈਕਟਰ ਜਿਵੇਂ ਪੋਲਟਰੀ, ਸੂਰ ਪਾਲਣ, ਆਲੂ ਦੀ ਪ੍ਰੋਸੈਸਿੰਗ, ਫੂਡ ਪੈਕੇਜਿੰਗ ਅਤੇ ਰੈਡੀ-ਟੂ-ਈਟ/ਕਨਫੈਕਸ਼ਨਰੀ ਆਈਟਮਾਂ ਦੇ ਖੇਤਰ ਵਿੱਚ ਕਈ ਸੰਭਾਵਨਾਵਾਂ ਹਨ। ਇਸੇ ਤਰ੍ਹਾਂ ਯੂਕੇ ਅਤੇ ਪੰਜਾਬ ਦੋਵਾਂ ਨੂੰ ਫਾਰਮਾਸਿਊਟੀਕਲਜ਼, ਇੰਜਨੀਅਰਿੰਗ, ਸੂਚਨਾ ਤਕਨਾਲੋਜੀ ਅਤੇ ਰਸਾਇਣਕ ਖੇਤਰਾਂ ਵਿੱਚ ਵੀ ਰਣਨੀਤਕ ਸਾਂਝਾਂ ਤੋਂ ਲਾਭ ਹੋ ਸਕਦਾ ਹੈ। ਉਨ੍ਹਾਂ ਬਰਤਾਨੀਆ ਦੀਆਂ ਯੂਨੀਵਰਸਿਟੀਆਂ ਨੂੰ ਪੰਜਾਬ ਵਿੱਚ ਆਪਣੇ ਕੈਂਪਸ ਸਥਾਪਤ ਕਰਨ ਦਾ ਸੱਦਾ ਦਿੱਤਾ। ਬ੍ਰਾਜ਼ੀਲ ਦੇ ਸਫ਼ੀਰ ਕੈਨੇਥ ਐਚ. ਡਾ ਨੋਬਰੇਗਾ ਨਾਲ ਐਗਰੋ ਫੂਡ ਪ੍ਰੋਸੈਸਿੰਗ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਲੌਜਿਸਟਿਕਸ, ਸੂਚਨਾ ਅਤੇ ਤਕਨਾਲੋਜੀ ਅਤੇ ਰਸਾਇਣਾਂ ਵਰਗੇ ਖੇਤਰਾਂ ਵਿੱਚ ਨਿਵੇਸ਼ ਤੇ ਸਪੇਨ ਦੇ ਰਾਜਦੂਤ ਜੌਸ ਮਾਰੀਆ ਰਿਦਾਓ ਨਾਲ ਬਾਸਮਤੀ ਚੌਲ, ਬਲਕ ਡਰੱਗਜ਼, ਸਟੀਲ ਅਤੇ ਲੋਹੇ ਦੇ ਉਤਪਾਦ, ਆਟੋ ਕੰਪੋਨੈਂਟਸ, ਐਗਰੋ ਕੈਮੀਕਲਜ਼, ਸੂਤੀ ਕੱਪੜੇ, ਮੇਕਅੱਪ ਅਤੇ ਹੋਰ ਪ੍ਰਮੁੱਖ ਉਤਪਾਦ ਸਪੇਨ ਨੂੰ ਬਰਾਮਦ ਕਰਨ ਬਾਰੇ ਵਿਚਾਰ-ਚਰਚਾ ਕੀਤੀ। ਇਸੇ ਤਰ੍ਹਾਂ ਉਨ੍ਹਾਂ ਮਲੇਸ਼ੀਆ ਦੇ ਸਫ਼ੀਰ ਦਾਤੋ ਮੁਜ਼ੱਫਰ ਸ਼ਾਹ ਮੁਸਤਫਾ ਨਾਲ ਮੀਟਿੰਗ ਦੌਰਾਨ ਸੈਰ-ਸਪਾਟਾ, ਸੂਬੇ ਵਿੱਚ ਨਿਰਮਾਣ, ਸੂਚਨਾ, ਤਕਨਾਲੋਜੀ, ਊਰਜਾ ਅਤੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਵਰਗੇ ਖੇਤਰਾਂ ਵਿੱਚ ਵੀ ਨਿਵੇਸ਼ ਦੇ ਮੁੱਦੇ ਵਿਚਾਰੇ। ਉਨ੍ਹਾਂ ਨੈਦਰਲੈਂਡਜ਼ ਦੀ ਰਾਜਦੂਤ ਮੈਰੀ ਲੁਈਸਾ ਗੇਰਾਡਜ਼ ਨਾਲ ਵੀ ਮੁਲਾਕਾਤ ਕੀਤੀ।

Advertisement

ਚੰਡੀਗੜ੍ਹੀਆਂ ਨੂੰ ਅੱਜ ਭਾਜਪਾ ਤੋਂ ਛੁਟਕਾਰਾ ਮਿਲੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਮੇਅਰ ਦੀ ਹੋਣ ਵਾਲੀ ਚੋਣ ਦੌਰਾਨ ਚੰਡੀਗੜ੍ਹੀਆਂ ਨੂੰ ਭਾਜਪਾ ਤੋਂ ਛੁਟਕਾਰਾ ਮਿਲੇਗਾ ਤੇ ‘ਆਪ’ ਪੰਜਾਬ ’ਚੋਂ ਸਾਰੀਆਂ ਲੋਕ ਸਭਾ ਸੀਟਾਂ ਜਿੱਤੇਗੀ। ਇਥੇ ਕਪੂਰਥਲਾ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਪੰਜਾਬ ਵਿੱਚ ਕਾਂਗਰਸ ਨਾਲ ਗੱਠਜੋੜ ਬਾਰੇ ਸਪੱਸ਼ਟ ਬੋਲਣ ਤੋਂ ਗੁਰੇਜ਼ ਕੀਤਾ ਪਰ ਪੰਜਾਬ ਤੇ ਚੰਡੀਗੜ੍ਹ ਦੀਆਂ ਸਾਰੀਆਂ 14 ਸੀਟਾਂ ਜਿੱਤਣ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਲੋਕ ਭਾਜਪਾ ਤੋਂ ਦੁਖੀ ਹਨ ਤੇ ਮੇਅਰ ਦੀ ਚੋਣ ਮੂੰਹ-ਮੱਥੇ ਲੱਗਣ ਵਾਲਿਆਂ ਦੀ ਹੁੰਦੀ ਹੈ। ਸੰਸਦ ਮੈਂਬਰ ਮੁੰਬਈ ਵਿੱਚ ਰਹਿੰਦੀ ਹੋਣ ਕਰਕੇ ਚੰਡੀਗੜ੍ਹ ਦੇ ਵਪਾਰੀ ਤੇ ਲੋਕ ਤੰਗ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨਵੇਂ ਰਿਕਾਰਡ ਬਣਾਉਣ ਅਤੇ ਨਵੀਆਂ ਕਹਾਣੀਆਂ ਲਿਖਣ ਵਾਲਾ ਹੈ। ‘ਆਪ’ ਵਰਕਰ ਉਤਸ਼ਾਹਿਤ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਰਿਵਰਸ ਮਾਈਗ੍ਰੇਸ਼ਨ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵੱਲੋਂ ਮਿਲੀ ਤਾਕਤ ਲੋਕਾਂ ਲਈ ਵਰਤੀ ਜਾਣੀ ਚਾਹੀਦੀ ਹੈ ਨਾ ਕਿ ਲੋਕਾਂ ਉਪਰ। ਭਗਵੰਤ ਮਾਨ ਨੇ ਕਿਹਾ, ‘‘ਪੰਜਾਬ ਦੇ ਲੋਕਾਂ ਨੂੰ ਤਰੱਕੀ ਵੱਲ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਵੱਲ ਲੈ ਕੇ ਜਾਵਾਂਗੇ ਤਾਂ ਹੀ ਲੋਕ ਸਾਡੇ ਨਾਲ ਰਹਿਣਗੇ।

Advertisement
Advertisement
Advertisement