ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਹਫਤਿਆਂ ਵਿੱਚ ਛੇ ਹਜ਼ਾਰ ਤੋਂ ਵੱਧ ਵਾਹਨਾਂ ਦੇ ਚਲਾਨ

07:30 AM Aug 20, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਅਗਸਤ
ਕੌਮੀ ਰਾਜਧਾਨੀ ਵਿੱਚ ਟਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਨੇ 13 ਦਿਨਾਂ ਵਿੱਚ 6 ਹਜ਼ਾਰ ਤੋਂ ਵੱਧ ਚਲਾਨ ਕੀਤੇ ਹਨ। ਉਪ ਰਾਜਪਾਲ ਵੀਕੇ ਸਕਸੈਨਾ ਦੇ ਹੁਕਮ ’ਤੇ ਇਹ ਇਹ ਕਾਰਵਾਈ ਕੀਤੀ ਗਈ ਹੈ। ਟਰਾਂਸਪੋਰਟ ਵਿਭਾਗ ਦੇ ਅੰਕੜਿਆਂ ਅਨੁਸਾਰ 5 ਤੋਂ 17 ਅਗਸਤ ਤੱਕ 13 ਦਿਨਾਂ ਦੀ ਮਿਆਦ ਦੇ ਅੰਦਰ ਸਰਕਾਰ ਨੇ ਓਵਰਲੋਡਿੰਗ ਲਈ ਕੁੱਲ 674 ਈ-ਰਿਕਸ਼ਾ, 121 ਭਾਰੀਆਂ ਮਾਲ ਗੱਡੀਆਂ ਅਤੇ ਟਰੱਕ ਜ਼ਬਤ ਕੀਤੇ ਹਨ। ਇਸ ਤੋਂ ਇਲਾਵਾ 291 ਦਰਮਿਆਨੇ ਜਾਂ ਹਲਕੇ ਵਾਹਨ ਵੀ ਜ਼ਬਤ ਕੀਤੇ ਗਏ ਹਨ। ਗਲਤ ਪਾਰਕਿੰਗ ਲਈ ਸਭ ਤੋਂ ਵੱਧ ਰੋਜ਼ਾਨਾ 430 ਦੇ ਕਰੀਬ ਚਲਾਨ ਕੀਤੇ ਗਏ ਹਨ। ਇਸੇ ਸਮੇਂ ਦੌਰਾਨ 596 ਪੀਯੂਸੀਸੀ ਦੇ ਚਲਾਨ ਜਾਰੀ ਕੀਤੇ ਗਏ ਤੇ ਗਲਤ ਪਾਰਕਿੰਗ ਦੇ 5,612 ਚਲਾਨ ਕੀਤੇ ਗਏ। ਪ੍ਰਦੂਸ਼ਣ ਸਰਟੀਫਿਕੇਟ ਤੋਂ ਬਿਨਾਂ ਚੱਲਣ ਵਾਲੇ ਵਾਹਨਾਂ ’ਤੇ 10,000 ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ।

Advertisement

Advertisement
Advertisement