ਜੈਨੀ ਪਿੰਡ ਦੀ ਪੰਚਾਇਤ ‘ਆਪ’ ਵਿੱਚ ਸ਼ਾਮਲ
ਪੱਤਰ ਪ੍ਰੇਰਕ
ਪਠਾਨਕੋਟ, 2 ਦਸੰਬਰ
ਹਲਕਾ ਸੁਜਾਨਪੁਰ ਦੇ ਪਿੰਡ ਜੈਨੀ ਵਿੱਚ ਅੱਜ ਸਰਪੰਚ, ਪੰਚਾਇਤ ਮੈਂਬਰਾਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਅਮਿਤ ਸਿੰਘ ਮੰਟੂ ਨੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਤਬਦੀਲੀ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਭਾਰੀ ਉਤਸ਼ਾਹ ਸੀ। ਇਸ ਮੌਕੇ ਪਰਸ਼ਨਾ ਦੇਵੀ, ਸੰਤੋਸ਼ ਕੁਮਾਰੀ, ਸੁਰਿੰਦਰ ਲਾਲ, ਰਾਮ ਦਾਸ, ਰਾਮ ਮੂਰਤੀ, ਸੁਖਦੇਵ ਸਿੰਘ, ਹੰਸ ਰਾਜ, ਸ਼ਿਵ ਦਿਆਲ, ਮਨੀਸ਼ ਕੁਮਾਰ ਤੇ ਸੋਨੂੰ ਆਦਿ ਹਾਜ਼ਰ ਸਨ। ਸਰਪੰਚ ਅਕਸ਼ੇ ਕੁਮਾਰ ਅਤੇ ਪੰਚਾਇਤ ਮੈਂਬਰਾਂ ਰਵੀ ਦਾਸ, ਮੀਨਾ ਕੁਮਾਰੀ, ਬੰਟੀ ਸੰਧੂ, ਸਤਨਾਮ ਸਿੰਘ, ਰਤਨ ਚੰਦ ਅਤੇ ਸੋਹਨ ਲਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਲੜੀ ਜਾ ਰਹੀ ਲੜਾਈ ਅਤੇ ਜਨਤਾ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਹੁਣ ਉਨ੍ਹਾਂ ਦੀਆਂ ਉਮੀਦਾਂ ਮੁਤਾਬਕ ਨਹੀਂ ਰਹੀਆਂ। ਇਸ ਕਰਕੇ ਉਹ ਕਾਂਗਰਸ ਨੂੰ ਅਲਵਿਦਾ ਆਖ ਰਹੇ ਹਨ। ਜਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਨੇ ਸਮੁੱਚੀ ਪੰਚਾਇਤ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।