ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਚਿੱਬੜਾਂਵਾਲੀ ਦੀ ਪੰਚਾਇਤ ‘ਆਪ’ ਵਿੱਚ ਸ਼ਾਮਲ

07:49 AM Jul 06, 2023 IST
‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਬਲਜੀਤ ਕੌਰ।

ਨਿੱਜੀ ਪੱਤਰ ਪ੍ਰੇਰਕ
ਮਲੋਟ, 5 ਜੁਲਾਈ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪਿੰਡ ਚਿੱਬੜਾਂਵਾਲੀ ਦੇ ਮੌਜੂਦਾ ਅਤੇ ਸਾਬਕਾ ਸਰਪੰਚਾਂ ਤੋਂ ਇਲਾਵਾ ਪੰਚ ਅਤੇ ਹੋਰ ਪਿੰਡ ਦੇ ਬਾਸ਼ਿੰਦੇ ਕਾਂਗਰਸ ਪਾਰਟੀ ਨੂੰ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਲਗਾਤਾਰ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਦੇ ਮੱਦੇਨਜ਼ਰ ਲੋਕਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ। ਜਦਕਿ ਸ਼ਮੂਲੀਅਤ ਕਰਨ ਵਾਲੇ ਮੌਜੂਦਾ ਸਰਪੰਚ ਵੀਰਪਾਲ ਕੌਰ, ਸਾਬਕਾ ਸਰਪੰਚ ਜਸਕਰਨ ਸਿੰਘ, ਪੰਚ ਬਲਜਿੰਦਰ ਸਿੰਘ, ਸੁਖਪਾਲ ਕੌਰ ਆਦਿ ਨੇ ਕਿਹਾ ਕਿ ਉਹ ਲੰਮੇਂ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ ਪਰ ਆਮ ਆਦਮੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਇਸ ਪਾਰਟੀ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਲਿਆ। ਇਸੇ ਤਰ੍ਹਾਂ ਨੇੜਲੇ ਪਿੰਡ ਭਗਵਾਨਪੁਰਾ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਰਣਧੀਰ ਸਿੰਘ ਧੀਰਾ ਦੀ ਪ੍ਰੇਰਨਾ ਅਤੇ ਯਤਨਾ ਨਾਲ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

Advertisement

Advertisement
Tags :
‘ਆਪ’ਸ਼ਾਮਲਚਿੱਬੜਾਂਵਾਲੀਪੰਚਾਇਤਪਿੰਡਵਿੱਚ