For the best experience, open
https://m.punjabitribuneonline.com
on your mobile browser.
Advertisement

ਆਈਪੀਐੱਲ ਨਿਲਾਮੀ: ਰਿਸ਼ਭ ਪੰਤ ਬਣੇ ਸਭ ਤੋਂ ਮਹਿੰਗੇ ਖਿਡਾਰੀ

06:54 AM Nov 25, 2024 IST
ਆਈਪੀਐੱਲ ਨਿਲਾਮੀ  ਰਿਸ਼ਭ ਪੰਤ ਬਣੇ ਸਭ ਤੋਂ ਮਹਿੰਗੇ ਖਿਡਾਰੀ
Advertisement

Advertisement

ਜੇਦਾਹ (ਸਾਊਦੀ ਅਰਬ): ਭਾਰਤ ਦੇ ਵਿਕਟਕੀਪਰ ਰਿਸ਼ਭ ਪੰਤ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। ਲਖਨਊ ਸੁਪਰ ਜਾਇੰਟਸ ਨੇ ਇੱਥੇ ਅੱਜ ਮੈਗਾ ਨਿਲਾਮੀ ਵਿੱਚ ਉਸ ’ਤੇ 27 ਕਰੋੜ ਰੁਪਏ ਦੀ ਬੋਲੀ ਲਗਾਈ, ਜਦਕਿ ਪੰਜਾਬ ਕਿੰਗਜ਼ ਨੇ ਕੇਕੇਆਰ ਨੂੰ ਇਸ ਸਾਲ ਖ਼ਿਤਾਬ ਦਿਵਾਉਣ ਵਾਲੇ ਕਪਤਾਨ ਸ਼੍ਰੇਅਸ ਅਈਅਰ ਨੂੰ 26.75 ਕਰੋੜ ਰੁਪਏ ਵਿੱਚ ਆਪਣੀ ਟੀਮ ’ਚ ਸ਼ਾਮਲ ਕੀਤਾ।
ਪੰਤ ’ਤੇ ਬੋਲੀ ਲਈ ਸਨਰਾਈਜਰਜ਼ ਹੈਦਰਾਬਾਦ ਅਤੇ ਲਖਨਊ ਦਰਮਿਆਨ ਕਾਫ਼ੀ ਮੁਕਾਬਲੇਬਾਜ਼ੀ ਹੋਈ। ਲਖਨਊ ਨੇ ਅਖ਼ੀਰ 27 ਕਰੋੜ ਰੁਪਏ ਦੀ ਬੋਲੀ ਲਾਈ ਅਤੇ ਦਿੱਲੀ ਕੈਪੀਟਲਜ਼ ਨੇ ਰਾਈਟ ਟੂ ਮੈਚ ਕਾਰਡ ਦੀ ਵਰਤੋਂ ਨਹੀਂ ਕੀਤੀ। ਇਸ ਤੋਂ ਪਹਿਲਾਂ ਪੰਜਾਬ ਕਿੰਗਜ਼ ਨੇ ਅਈਅਰ ’ਤੇ 26.75 ਕਰੋੜ ਰੁਪਏ ਦੀ ਬੋਲੀ ਲਾਈ। ਅਈਅਰ ਲਈ ਦਿੱਲੀ ਕੈਪੀਟਲਜ਼ ਅਤੇ ਪੰਜਾਬ ਕਿੰਗਜ਼ ਦਰਮਿਆਨ ਕਾਫੀ ਸਮੇਂ ਤੱਕ ਮੁਕਾਬਲਾ ਚੱਲਿਆ। ਇਸ ਦੇ ਨਾਲ ਹੀ ਅਈਅਰ ਨੇ ਆਸਟਰੇਲੀਆ ਦੇ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਦਾ ਰਿਕਾਰਡ ਤੋੜ ਦਿੱਤਾ ਜਿਸ ਨੂੰ ਕੇਕੇਆਰ ਨੇ ਪਿਛਲੀ ਨਿਲਾਮੀ ਵਿੱਚ 24.75 ਕਰੋੜ ਰੁਪਏ ਵਿੱਚ ਖ਼ਰੀਦਿਆ ਸੀ। ਦਿੱਲੀ ਕੈਪੀਟਲਜ਼ ਨੇ ਇਸ ਵਾਰ ਸਟਾਰਕ ’ਤੇ 11.75 ਕਰੋੜ ਰੁਪਏ ਦੀ ਬੋਲੀ ਲਾਈ। ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਪੰਜਾਬ ਨੇ ਰਾਈਟ ਟੂ ਮੈਚ ਕਾਰਡ ਦੀ ਵਰਤੋਂ ਕਰ ਕੇ 18 ਕਰੋੜ ਰੁਪਏ ਵਿੱਚ ਖ਼ਰੀਦਿਆ। ਚੇਨੱਈ ਸੁਪਰ ਕਿੰਗਜ਼ ਨੇ ਦੋ ਕਰੋੜ ਦੀ ਬੇਸਪ੍ਰਾਈਜ਼ ’ਤੇ ਨਿਲਾਮੀ ਵਿੱਚ ਸਭ ਤੋਂ ਪਹਿਲਾਂ ਉਤਰੇ ਅਰਸ਼ਦੀਪ ’ਤੇ ਪਹਿਲੀ ਬੋਲੀ ਲਾਈ ਸੀ। ਗੁਜਰਾਤ ਟਾਈਟਨਜ਼ ਨੇ ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ ਕੈਗਿਸੋ ਰਬਾਡਾ ਨੂੰ 10.75 ਕਰੋੜ ਰੁਪਏ ਵਿੱਚ ਖਰੀਦਿਆ। ਇੰਗਲੈਂਡ ਦੇ ਵਿਕਟਕੀਪਰ ਜੋਸ ਬਟਲਰ ਨੂੰ ਗੁਜਰਾਤ ਟਾਈਟਨਜ਼ ਨੇ 15.75 ਕਰੋੜ ਰੁਪਏ ਵਿੱਚ ਖ਼ਰੀਦਿਆ। -ਪੀਟੀਆਈ

Advertisement

Advertisement
Author Image

Advertisement