ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਈਪੀਐੱਲ: ਬੰਗਲੂਰੂ ਦੀ ਗੁਜਰਾਤ ’ਤੇ ਚਾਰ ਵਿਕਟਾਂ ਨਾਲ ਜਿੱਤ

08:33 AM May 05, 2024 IST
ਬੰਗਲੂਰੂ ਵਿੱਚ ਮੈਚ ਜਿੱਤਣ ਦੀ ਖੁਸ਼ੀ ਸਾਂਝੀ ਕਰਦੇ ਹੋਏ ਰੌਇਲ ਚੈਲੰਜਰਜ਼ ਬੰਗਲੂਰੂ ਦੇ ਬੱਲੇਬਾਜ਼ ਫਾਫ ਡੂ ਪਲੇਸਿਸ ਅਤੇ ਵਿਰਾਟ ਕੋਹਲੀ। -ਫੋਟੋ: ਪੀਟੀਆਈ

ਬੰਗਲੂਰੂ, 4 ਮਈ
ਰੌਇਲ ਚੈਲੰਜਰਜ਼ ਬੰਗਲੂਰੂ (ਆਰਸੀਬੀ) ਨੇ ਕਪਤਾਨ ਫਾਫ ਡੂ ਪਲੇਸਿਸ ਦੇ ਤੇਜ਼ ਤਰਾਰ ਨੀਮ ਸੈਂਕੜੇ ਦੀ ਬਦੌਲਤ ਅੱਜ ਇੱਥੇ ਐੱਮ. ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡੇ ਗਏ ਆਈਪੀਐੱਲ ਮੈਚ ਵਿੱਚ ਗੁਜਰਾਤ ਟਾਈਟਨਜ਼ ਨੂੰ ਚਾਰ ਵਿਕਟਾਂ ਨਾਲ ਹਰਾ ਦਿੱਤਾ।
ਪਲੇਸਿਸ ਨੇ 23 ਗੇਂਦਾਂ ਵਿੱਚ 64 ਦੌੜਾਂ ਬਣਾਈਆਂ, ਜਦੋਂਕਿ ਵਿਰਾਟ ਕੋਹਲੀ ਨੇ 27 ਗੇਂਦਾਂ ਵਿੱਚ 42 ਦੌੜਾਂ ਦਾ ਯੋਗਦਾਨ ਪਾਇਆ। ਗੁਜਰਾਤ ਲਈ ਗੇਂਦਬਾਜ਼ ਜੋਸ਼ੂਆ ਲਿਟਲ ਨੇ ਚਾਰ ਵਿਕਟਾਂ ਅਤੇ ਨੂਰ ਅਹਿਮਦ ਨੇ ਦੋ ਵਿਕਟਾਂ ਲਈਆਂ। ਇਸ ਤੋਂ ਪਹਿਲਾਂ ਗੁਜਰਾਤ ਟਾਈਟਨਜ਼ ਦੇ ਬੱਲੇਬਾਜ਼ ਟਿਕ ਕੇ ਨਹੀਂ ਖੇਡ ਸਕੇ ਅਤੇ ਪੂਰੀ ਟੀਮ 19.3 ਓਵਰਾਂ ਵਿੱਚ 147 ਦੌੜਾਂ ਬਣਾ ਕੇ ਆਊਟ ਹੋ ਗਈ। ਟੀਮ ਲਈ ਡੇਵਿਡ ਮਿੱਲਰ (30 ਦੌੜਾਂ) ਅਤੇ ਸ਼ਾਹਰੁਖ ਖ਼ਾਨ (37 ਦੌੜਾਂ) ਨੇ 61 ਦੌੜਾਂ ਅਤੇ ਰਾਹੁਲ ਤੇਵਤੀਆ (35 ਦੌੜਾਂ) ਤੇ ਰਾਸ਼ਿਦ ਖ਼ਾਨ (18) ਨੇ 44 ਦੌੜਾਂ ਦੀ ਭਾਈਵਾਲੀ ਕੀਤੀ। -ਪੀਟੀਆਈ

Advertisement

Advertisement
Advertisement