ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਈਪੀਐੱਲ: ਦਿੱਲੀ ਕੈਪੀਟਲਜ਼ 20 ਦੌੜਾਂ ਨਾਲ ਜੇਤੂ

11:31 PM Mar 31, 2024 IST
featuredImage featuredImage
ਚੇਨੱਈ ਸੁਪਰਕਿੰਗਜ਼ ਖ਼ਿਲਾਫ਼ ਸ਼ਾਟ ਖੇਡਦਾ ਹੋਇਆ ਰਿਸ਼ਭ ਪੰਤ।

ਵਿਸ਼ਾਖਾਪਟਨਮ, 31 ਮਾਰਚ
ਦਿੱਲੀ ਕੈਪੀਟਲਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਚੇਨੱਈ ਸੁਪਰਕਿੰਗਜ਼ (ਸੀਐੱਸਕੇ) ਨੂੰ 20 ਦੌੜਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਦਿੱਲੀ ਕੈਪੀਟਲਜ਼ ਨੇ ਪੰਜ ਵਿਕਟਾਂ ’ਤੇ 191 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਚੇਨੱਈ ਸੁਪਰਕਿੰਗਜ਼ ਛੇ ਵਿਕਟਾਂ ’ਤੇ 171 ਦੌੜਾਂ ਹੀ ਬਣਾ ਸਕੀ। ਦਿੱਲੀ ਦੇ ਕਪਤਾਨ ਰਿਸ਼ਭ ਪੰਤ (51 ਦੌੜਾਂ) ਅਤੇ ਡੇਵਿਡ ਵਾਰਨਰ (52 ਦੌਨਾਂ) ਨੇ ਨੀਮ ਸੈਂਕੜੇ ਜੜੇ, ਜਦੋਂਕਿ ਸਲਾਮੀ ਬੱਲੇਬਾਜ਼ ਪ੍ਰਿਥਵੀ ਸ਼ਾਅ ਨੇ 43 ਦੌੜਾਂ ਦੀ ਪਾਰੀ ਖੇਡੀ। ਇਨ੍ਹਾਂ ਤੋਂ ਇਲਾਵਾ ਮਿਸ਼ੇਲ ਮਾਰਸ਼ ਨੇ 18 ਦੌੜਾਂ ਦਾ ਯੋਗਦਾਨ ਪਾਇਆ। ਸੀਐੱਸਕੇ ਲਈ ਮਾਥਿਸ਼ਾ ਪਾਥਿਰਾਨਾ ਨੇ 31 ਦੌੜਾਂ ਦੇ ਕੇ ਤਿੰਨ ਵਿਕਟਾਂ, ਜਦਕਿ ਮੁਸਤਫਿਜ਼ੁਰ ਰਹਿਮਾਨ ਅਤੇ ਰਵਿੰਦਰ ਜਡੇਜਾ ਨੂੰ ਇੱਕ-ਇੱਕ ਵਿਕਟ ਮਿਲੀ। -ਪੀਟੀਆਈ

Advertisement

Advertisement