ਆਈਪੀਐੱਲ: ਹੈਦਰਾਬਾਦ ਫਾਈਨਲ ’ਚ
06:59 AM May 25, 2024 IST
ਚੇਨੱਈ ਵਿੱਚ ਸ਼ੁੱਕਰਵਾਰ ਨੂੰ ਆਈਪੀਐੱਲ ਮੈਚ ਦੌਰਾਨ ਰਾਜਸਥਾਨ ਰੌਇਲਜ਼ ਦੇ ਬੱਲੇਬਾਜ਼ ਦੀ ਵਿਕਟ ਲੈਣ ਮਗਰੋਂ ਖ਼ੁਸ਼ੀ ਮਨਾਉਂਦੇ ਹੋਏ ਸਨਰਾਈਜ਼ਰਜ਼ ਹੈਦਰਾਬਾਦ ਦੇ ਖਿਡਾਰੀ। ਹੈਦਰਾਬਾਦ ਇਹ ਮੈਚ 36 ਦੌੜਾਂ ਨਾਲ ਜਿੱਤ ਕੇ ਫਾਈਨਲ ਵਿੱਚ ਪਹੁੰਚ ਗਿਆ ਹੈ ਜਿੱਥੇ ਐਤਵਾਰ ਨੂੰ ਉਸ ਦਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੋਵੇਗਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਹੈਦਰਾਬਾਦ ਨੇ ਨੌਂ ਵਿਕਟਾਂ ’ਤੇ 175 ਦੌੜਾਂ ਬਣਾਈਆਂ ਸਨ। ਟੀਚੇ ਦਾ ਪਿੱਛਾ ਕਰਦਿਆਂ ਰਾਜਸਥਾਨ ਦੀ ਟੀਮ ਸੱਤ ਵਿਕਟਾਂ ’ਤੇ 139 ਦੌੜਾਂ ਹੀ ਬਣਾ ਸਕੀ। -ਫੋਟੋ ਤੇ ਵੇਰਵਾ: ਪੀਟੀਆਈ
Advertisement
Advertisement
Related News
Advertisement