For the best experience, open
https://m.punjabitribuneonline.com
on your mobile browser.
Advertisement

ਆਈਪੀਐੱਲ: ਮੁੰਬਈ ਨੇ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਹਰਾਇਆ

06:41 AM May 07, 2024 IST
ਆਈਪੀਐੱਲ  ਮੁੰਬਈ ਨੇ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਹਰਾਇਆ
Advertisement

ਮੁੰਬਈ: ਇੱਥੇ ਵਾਨਖੇੜੇ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਆਈਪੀਐੱਲ ਦੇ ਇੱਕ ਮੈਚ ਦੌਰਾਨ ਸੂਰਿਆ ਕੁਮਾਰ ਯਾਦਵ ਦੇ ਨਾਬਾਦ ਸੈਂਕੜੇ (102) ਦੀ ਬਦੌਲਤ ਮੁੰਬਈ ਇੰਡੀਅਨਜ਼ ਨੇ ਸਨਰਾਈਜਰਜ਼ ਹੈਦਰਾਬਾਦ ਦੀ ਟੀਮ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ। ਮੁੰਬਈ ਦੀ ਟੀਮ ਨੇ ਟੀਚਾ 17.2 ਓਵਰਾਂ ਵਿੱਚ ਸਰ ਕਰ ਲਿਆ। ਟੀਮ ਵੱਲੋਂ ਤਿਲਕ ਵਰਮਾ ਨੇ ਨਾਬਾਦ 37 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਹੈਦਰਾਬਾਦ ਦੀ ਟੀਮ ਨੇ ਅੱਠ ਵਿਕਟਾਂ ਗੁਆ ਕੇ 173 ਦੌੜਾਂ ਬਣਾਈਆਂ ਸਨ। ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪਾਂਡਿਆ ਅਤੇ ਪਿਊਸ਼ ਚਾਵਲਾ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਇਸੇ ਤਰ੍ਹਾਂ ਬੀਤੀ ਸ਼ਾਮ ਹੋਏ ਮੁਕਾਬਲੇ ਦੌਰਾਨ ਕੋਲਕਾਤਾ ਨਾਈਟ ਰਾਈਡਰਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 98 ਦੌੜਾਂ ਨਾਲ ਹਰਾਇਆ ਸੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×