IPL: ਆਈਪੀਐੱਲ: ਮੁੰਬਈ ਨੇ ਕੋਲਕਾਤਾ ਨੂੰ ਅੱਠ ਵਿਕਟਾਂ ਨਾਲ ਹਰਾਇਆ
10:50 PM Mar 31, 2025 IST
Mumbai: MI batters Suryakumar Yadav and Ryan Rickelton being greeted by KKK players after their team's victory in the IPL 2025 cricket match between Mumbai Indians and Kolkata Knight Riders, in Mumbai, Monday, March 31, 2025. (PTI Photo/Shashank Parade) (PTI03_31_2025_000456A)
ਮੁੰਬਈ, 31 ਮਾਰਚ
Advertisement
ਮੁੰਬਈ ਇੰਡੀਅਨਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇਕ ਮੈਚ ਵਿੱਚ ਕੋਲਕਾਤਾ ਨਾਈਟਰਾਈਡਰਜ਼ ਨੂੰ 8 ਵਿਕਟਾਂ ਨਾਲ ਹਰਾ ਦਿੱਤਾ ਹੈ। ਮੁੰਬਈ ਨੇ ਇਸ ਸੀਜ਼ਨ ਦੀ ਆਪਣੀ ਪਹਿਲੀ ਜਿੱਤ ਹਾਸਲ ਕੀਤੀ ਹੈ। ਕੋਲਕਾਤਾ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 16.2 ਓਵਰਾਂ ਵਿੱਚ ਸਿਰਫ 116 ਦੌੜਾਂ ਹੀ ਬਣਾਈਆਂ। ਇਸ ਦੇ ਜਵਾਬ ਵਿੱਚ ਮੁੰਬਈ ਨੇ 12.5 ਓਵਰਾਂ ਵਿੱਚ ਦੋ ਵਿਕਟਾਂ ’ਤੇ 121 ਦੌੜਾਂ ਬਣਾ ਕੇ ਜੇਤੂ ਟੀਚਾ ਪੂਰਾ ਕੀਤਾ। ਇਸ ਤੋਂ ਪਹਿਲਾਂ ਤੇਜ਼ ਗੇਂਦਬਾਜ਼ ਅਸ਼ਵਨੀ ਕੁਮਾਰ ਨੇ ਆਪਣਾ ਪਹਿਲਾ ਆਈਪੀਐੱਲ ਮੈਚ ਖੇਡਦਿਆਂ 24 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ ਤੇ ਟੀਮ ਨੂੰ ਜਿੱਤ ਦਿਵਾਈ। -ਪੀਟੀਆਈ
Advertisement
Advertisement