IPL: ਮੁੰਬਈ ਇੰਡੀਅਨਜ਼ ਨੇ ਹੈਦਰਾਬਾਦ ਨੂੰ ਚਾਰ ਵਿਕਟਾਂ ਨਾਲ ਹਰਾਇਆ
ਮੁੰਬਈ, 17 ਅਪਰੈਲ
ਇੱਥੇ ਖੇਡੇ ਜਾ ਰਹੇ ਆਈਪੀਐਲ ਦੇ ਮੈਚ ਵਿੱਚ ਅੱਜ ਮੁੰਬਈ ਇੰਡੀਅਨਜ਼ ਨੇ ਸਨਰਾਈਜਰਜ਼ ਹੈਦਰਾਬਾਦ ਨੂੰ ਚਾਰ ਵਿਕਟਾਂ ਨਾਲ ਹਰਾ ਦਿੱਤਾ ਹੈ। ਮੁੰਬਈ ਨੇ ਜੇਤੂ ਟੀਚਾ 18.1 ਓਵਰਾਂ ਵਿੱਚ ਛੇ ਵਿਕਟਾਂ ਗੁਆ ਕੇ ਹਾਸਲ ਕੀਤਾ। ਇਸ ਤੋਂ ਪਹਿਲਾਂ ਹੈਦਰਾਬਾਦ ਨੇ ਨਿਰਧਾਰਿਤ ਵੀਹ ਓਵਰਾਂ ਵਿੱਚ ਪੰਜ ਵਿਕਟਾਂ ਦੇ ਨੁਕਸਾਨ ਨਾਲ 162 ਦੌੜਾਂ ਬਣਾਈਆਂ ਸਨ। ਹੈਦਰਾਬਾਦ ਵੱਲੋਂ ਅਭਿਸ਼ੇਕ ਨੇ ਸਭ ਤੋਂ ਵੱਧ 40 ਦੌੜਾਂ ਬਣਾਈਆਂ। ਇਸ ਤੋਂ ਬਾਅਦ ਮੁੰਬਈ ਦੀ ਟੀਮ ਵੱਲੋਂ ਰੋਹਿਤ ਸ਼ਰਮਾ ਨੇ 26, ਰਿਆਨ ਨੇ 31, ਵਿਲ ਜੈਕਸ ਨੇ 36 ਤੇ ਸੂਰਿਆ ਕੁਮਾਰ ਯਾਦਵ ਨੇ 26 ਦੌੜਾਂ ਦਾ ਯੋਗਦਾਨ ਪਾਇਆ। ਇਸ ਤੋਂ ਇਲਾਵਾ ਹਾਰਦਿਕ ਪਾਂਡਿਆ ਨੇ ਹਮਲਾਵਰ ਰੁਖ਼ ਅਖਤਿਆਰ ਕਰਦਿਆਂ ਨੌਂ ਗੇਂਦਾਂ ਵਿੱਚ 21 ਦੌੜਾਂ ਬਣਾਈਆਂ। ਇਸ ਤੋਂ ਬਾਅਦ ਨਮਨ ਧੀਰ ਸਿਫਰ ’ਤੇ ਆਊਟ ਹੋ ਗਿਆ। ਮੁੰਬਈ ਟੀਮ ਨੂੰ ਆਖਰੀ ਦੌੜਾਂ ਬਣਾਉਣ ਲਈ ਸੰਘਰਸ਼ ਕਰਨਾ ਪਿਆ ਪਰ ਤਿਲਕ ਵਰਮਾ 21 ਤੇ ਸੈਂਟਨਰ ਸਿਫਰ ਦੌੜਾਂ ਬਣਾ ਕੇ ਨਾਬਾਦ ਰਹੇ ਤੇ 18.1 ਓਵਰਾਂ ਵਿੱਚ ਛੇ ਵਿਕਟਾਂ ਦੇ ਨੁਕਸਾਨ ਨਾਲ 166 ਦੌੜਾਂ ਬਣਾਈਆਂ