ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਈਪੀਐਲ: ਪੰਜਾਬ ਨੇ ਗੁਜਰਾਤ ਨੂੰ ਤਿੰਨ ਵਿਕਟਾਂ ਨਾਲ ਹਰਾਇਆ

11:43 PM Apr 04, 2024 IST
Ahmedabad : Punjab Kings' Shashank Singh takes the winning runs during the Indian Premier League (IPL) 2024 T20 cricket match between Gujarat Titans and Punjab Kings at the Narendra Modi Stadium, Ahmedabad, Thursday, April 04, 2024. (PTI Photo/Vijay Verma) (PTI04_04_2024_000382A)

ਅਹਿਮਦਾਬਾਦ, 4 ਅਪਰੈਲ

Advertisement

ਪੰਜਾਬ ਕਿੰਗਜ਼ ਨੇ ਅੱਜ ਇੱਥੇ ਰੋਮਾਂਚਕ ਆਈਪੀਐੱਲ ਮੈਚ ਵਿੱਚ ਗੁਜਰਾਤ ਟਾਈਟਨਜ਼ ਨੂੰ ਤਿੰਨ ਵਿਕਟਾਂ ਨਾਲ ਹਰਾ ਦਿੱਤਾ। ਟਾਈਟਨਜ਼ ਦੇ 200 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਪੰਜਾਬ ਕਿੰਗਜ਼ ਦੀ ਟੀਮ ਨੂਰ ਅਹਿਮਦ (32 ਦੌੜਾਂ ’ਤੇ 2 ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਦੇ ਸਾਹਮਣੇ 13ਵੇਂ ਓਵਰ ’ਚ 111 ਦੌੜਾਂ ’ਤੇ ਪੰਜ ਵਿਕਟਾਂ ਗੁਆ ਕੇ ਮੁਸ਼ਕਲਾਂ ’ਚ ਘਿਰ ਗਈ ਸੀ ਪਰ ਸ਼ਸ਼ਾਂਕ ਨੇ 29 ਗੇਂਦਾਂ ਵਿੱਚ ਛੇ ਚੌਕਿਆਂ ਅਤੇ ਚਾਰ ਛੱਕਿਆਂ ਦੀ ਮਦਦ ਨਾਲ ਨਾਬਾਦ 61 ਦੌੜਾਂ ਦੀ ਪਾਰੀ ਖੇਡ ਕੇ ਟੀਮ ਨੂੰ ਸੱਤ ਵਿਕਟਾਂ ’ਤੇ 200 ਦੌੜਾਂ ਦੇ ਜੇਤੂ ਸਕੋਰ ਤੱਕ ਪਹੁੰਚਾਇਆ। ਇਸ ਤੋਂ ਪਹਿਲਾਂ ਕਪਤਾਨ ਸ਼ੁਭਮਨ ਗਿੱਲ ਦੇ ਨੀਮ ਸੈਂਕੜੇ ਦੀ ਮਦਦ ਨਾਲ ਗੁਜਰਾਤ ਟਾਈਟਨਜ਼ ਨੇ ਚਾਰ ਵਿਕਟਾਂ 'ਤੇ 199 ਦੌੜਾਂ ਦਾ ਮਜ਼ਬੂਤ ਸਕੋਰ ਬਣਾਇਆ ਸੀ।

Advertisement
Advertisement