ਆਈਪੀਐੱਲ: ਪੰਜਾਬ ਕਿੰਗਜ਼ ਖ਼ਿਲਾਫ਼ ਦਿੱਲੀ ਕੈਪੀਟਲਜ਼ ਦੀਆਂ 9 ਵਿਕਟਾਂ ’ਤੇ 174 ਦੌੜਾਂ
04:27 PM Mar 23, 2024 IST
Advertisement
ਮੁਹਾਲੀ, 23 ਮਾਰਚ
ਅੱਜ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਮੈਚ 'ਚ ਬੱਲੇਬਾਜ਼ੀ ਦਾ ਸੱਦਾ ਮਿਲਣ ਤੋਂ ਬਾਅਦ ਦਿੱਲੀ ਕੈਪੀਟਲਜ਼ ਟੀਮ ਪੰਜਾਬ ਕਿੰਗਜ਼ ਖ਼ਿਲਾਫ਼ 9 ਵਿਕਟਾਂ 'ਤੇ 174 ਦੌੜਾਂ ਹੀ ਬਣਾ ਸਕੀ। ਦਿੱਲੀ ਕੈਪੀਟਲਜ਼ ਦੇ ਕਪਤਾਨ ਰਿਸ਼ਭ ਪੰਤ ਨੇ ਦਸੰਬਰ 2022 ਵਿੱਚ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਣ ਤੋਂ ਬਾਅਦ ਪਹਿਲੀ ਵਾਰ ਕ੍ਰਿਕਟ ਵਿੱਚ ਵਾਪਸੀ ਕਰਦੇ ਹੋਏ 13 ਗੇਂਦਾਂ ਵਿੱਚ ਦੋ ਚੌਕਿਆਂ ਦੀ ਮਦਦ ਨਾਲ 18 ਦੌੜਾਂ ਬਣਾਈਆਂ। ਟੀਮ ਲਈ ਸਭ ਤੋਂ ਵੱਧ ਸਕੋਰਰ ਸ਼ਾਈ ਹੋਪ ਰਹੇ, ਜਿਨ੍ਹਾਂ ਨੇ 33 ਦੌੜਾਂ ਦੀ ਪਾਰੀ ਖੇਡੀ। ਉਸ ਤੋਂ ਇਲਾਵਾ ਅਭਿਸ਼ੇਕ ਪੋਰੇਲ ਨੇ 32 ਦੌੜਾਂ ਦਾ ਯੋਗਦਾਨ ਪਾਇਆ। ਪੰਜਾਬ ਕਿੰਗਜ਼ ਲਈ ਅਰਸ਼ਦੀਪ ਸਿੰਘ ਅਤੇ ਹਰਸ਼ਲ ਪਟੇਲ ਨੇ ਦੋ-ਦੋ ਵਿਕਟਾਂ ਲਈਆਂ, ਜਦਕਿ ਕਾਗਿਸੋ ਰਬਾਡਾ, ਹਰਪ੍ਰੀਤ ਬਰਾੜ ਅਤੇ ਰਾਹੁਲ ਚਾਹਰ ਨੇ ਇਕ-ਇਕ ਵਿਕਟ ਹਾਸਲ ਕੀਤੀ। ਇਸ ਤੋਂ ਪਹਿਲਾਂ ਪੰਜਾਬ ਕਿੰਗਜ਼ ਦੇ ਕਪਤਾਨ ਸ਼ਿਖਰ ਧਵਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
Advertisement
Advertisement
Advertisement