ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਈਪੀਐੱਲ: ਸਨਰਾਈਜ਼ਰਜ਼ ਹੈਦਰਾਬਾਦ ਦੀ ਰੋਮਾਂਚਕ ਜਿੱਤ

07:22 AM Apr 10, 2024 IST
ਸ਼ਾਟ ਜੜਦਾ ਹੋਇਆ ਪੰਜਾਬ ਕਿੰਗਜ਼ ਦਾ ਬੱਲੇਬਾਜ਼ ਸਿਕੰਦਰ ਰਜ਼ਾ। -ਫੋਟੋ: ਰਵੀ ਕੁਮਾਰ

ਚੰਡੀਗੜ੍ਹ, 9 ਅਪਰੈਲ
ਸਨਰਾਈਜ਼ਰਜ਼ ਹੈਦਰਾਬਾਦ ਨੇ ਅੱਜ ਚੰਡੀਗੜ੍ਹ ਨੇੜੇ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਕੌਮਾਂਤਰੀ ਕ੍ਰਿਕਟ ਸਟੇਡੀਅਮ ’ਚ ਖੇਡੇ ਗਏ ਆਈਪੀਐੱਲ ਮੈਚ ’ਚ ਪੰਜਾਬ ਕਿੰਗਜ਼ ਨੂੰ 2 ਦੌੜਾਂ ਨਾਲ ਹਰਾ ਦਿੱਤਾ। ਹੈਦਰਾਬਾਦ ਵੱਲੋਂ ਮਿਲੇ 183 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਪੰਜਾਬ ਦੀ ਟੀਮ 6 ਵਿਕਟਾਂ ਗੁਆ ਕੇ 180 ਦੌੜਾਂ ਹੀ ਬਣਾ ਸਕੀ। ਸ਼ਸ਼ਾਂਕ ਸਿੰਘ ਨੇ 25 ਗੇਂਦਾਂ ’ਤੇ 46 ਦੌੜਾਂ ਤੇ ਆਸ਼ੂਤੋਸ਼ ਸ਼ਰਮਾ ਨੇ 15 ਗੇਂਦਾਂ ’ਤੇ 33 ਦੌੜਾਂ ਬਣਾਉਂਦਿਆਂ ਟੀਮ ਨੂੰ ਜਿਤਾਉਣ ਲਈ ਪੂਰੀ ਵਾਹ ਲਾਈ ਪਰ ਉਹ ਸਫਲ ਨਾ ਹੋ ਸਕੇ। ਪੰਜਾਬ ਵੱਲੋਂ ਪ੍ਰਭਸਿਮਰਨ ਸਿੰਘ ਨੇ 29, ਸਿਕੰਦਰ ਰਜ਼ਾ ਨੇ 28 ਤੇ ਜਿਤੇਸ਼ ਸ਼ਰਮਾ ਨੇ 19 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਸਨਰਾਈਜ਼ਰਜ਼ ਹੈਦਰਾਬਾਦ ਨੇ ਨਿਰਧਾਰਿਤ 20 ਓਵਰਾਂ ’ਚ 9 ਵਿਕਟਾਂ ਗੁਆ ਕੇ 182 ਦੌੜਾਂ ਬਣਾਈਆਂ। ਟੀਮ ਲਈ ਨਿਤੀਸ਼ ਰੈੱਡੀ ਨੇ ਸਭ ਤੋਂ ਵੱਧ 64 ਦੌੜਾਂ ਦੀ ਪਾਰੀ ਖੇਡੀ। ਉਸ ਨੇ ਆਪਣੀ ਪਾਰੀ ਦੌਰਾਨ 4 ਚੌਕੇ ਤੇ 5 ਛੱਕੇ ਜੜੇ। ਟੀਮ ਵੱਲੋਂ ਸਲਾਮੀ ਬੱਲੇਬਾਜ਼ ਟਰੈਵਿਸ ਹੈੱਡ ਨੇ 21 ਤੇ ਅਭਿਸ਼ੇਕ ਸ਼ਰਮਾ ਨੇ 16 ਦੌੜਾਂ, ਜਦਕਿ ਅਬਦੁੱਲ ਸਮਦ ਨੇ 25 ਤੇ ਸ਼ਾਹਬਾਜ਼ ਅਹਿਮਦ ਨੇ 14 ਦੌੜਾਂ ਬਣਾਈਆਂ। ਪੰਜਾਬ ਕਿੰਗਜ਼ ਵੱਲੋਂ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ ਜਦਕਿ ਹਰਸ਼ਲ ਪਟੇਲ ਤੇ ਸੈਮ ਕਰਨ ਨੇ 2-2 ਵਿਕਟਾਂ ਹਾਸਲ ਕੀਤੀਆਂ। -ਏਜੰਸੀ

Advertisement

Advertisement
Advertisement