ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਈਪੀਐੱਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਬਹਾਲ

06:33 AM Jul 12, 2024 IST

ਟਿ੍ਰਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੁਲਾਈ
ਪੰਜਾਬ ਸਰਕਾਰ ਨੇ ਪਿਛਲੇ ਪੰਜ ਸਾਲਾਂ ਤੋਂ ਮੁਅੱਤਲ ਚੱਲ ਰਹੇ ਆਈਪੀਐੱਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਤਾਜ਼ੇ ਹੁਕਮਾਂ ’ਤੇ ਉਮਰਾਨੰਗਲ ਨੂੰ ਬਹਾਲ ਕੀਤਾ ਹੈ। ਹਾਲਾਂਕਿ, ਪੰਜਾਬ ਪੁਲੀਸ ਵੱਲੋਂ ਉਮਰਾਨੰਗਲ ਨੂੰ ਹਾਲੇ ਤੱਕ ਕਿਤੇ ਵੀ ਤਾਇਨਾਤ ਨਹੀਂ ਕੀਤਾ ਗਿਆ ਹੈ। ਫਿਲਹਾਲ ਉਹ ਡੀਜੀਪੀ ਪੰਜਾਬ ਨੂੰ ਰਿਪੋਰਟ ਕਰਨਗੇ। ਉਸ ਤੋਂ ਬਾਅਦ ਡੀਜੀਪੀ ਵੱਲੋਂ ਉਨ੍ਹਾਂ ਨੂੰ ਨਵੀਂ ਥਾਂ ’ਤੇ ਤਾਇਨਾਤੀ ਬਾਰੇ ਆਦੇਸ਼ ਦਿੱਤੇ ਜਾਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਈਪੀਐੱਸ ਅਧਿਕਾਰੀ ਉਮਰਾਨੰਗਲ ਦੀਆਂ ਸੇਵਾਵਾਂ ਫਰਵਰੀ 2024 ਵਿੱਚ ਬਹਾਲ ਕਰਨ ਦੇ ਆਦੇਸ਼ ਦੇ ਦਿੱਤੇ ਸਨ ਪਰ ਅਦਾਲਤੀ ਹੁਕਮਾਂ ਦੇ ਬਾਵਜੂਦ ਸੂਬਾ ਸਰਕਾਰ ਨੇ ਉਮਰਾਨੰਗਲ ਦੀਆਂ ਸੇਵਾਵਾਂ ਬਹਾਲ ਨਹੀਂ ਕੀਤੀਆਂ। ਉਸ ਤੋਂ ਬਾਅਦ ਉਮਰਾਨੰਗਲ ਨੇ ਮੁੜ ਉੱਚ ਅਦਾਲਤ ਵਿੱਚ ਪਹੁੰਚ ਕੀਤੀ ਤਾਂ ਅਦਾਲਤ ਨੇ ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਮਾਮਲੇ ਦੀ ਸੁਣਵਾਈ ਕਰਦਿਆਂ ਸੂਬਾ ਸਰਕਾਰ ਨੂੰ 15 ਦਿਨਾਂ ਦੇ ਅੰਦਰ ਉਮਰਾਨੰਗਲ ਦੀਆਂ ਸੇਵਾਵਾਂ ਬਹਾਲ ਕਰਨ ਦੇ ਆਦੇਸ਼ ਦਿੱਤੇ ਸਨ। ਅਦਾਲਤ ਦੇ ਹੁਕਮਾਂ ’ਤੇ ਹੁਣ ਸੂਬਾ ਸਰਕਾਰ ਨੇ ਪਰਮਰਾਜ ਸਿੰਘ ਉਮਰਾਨੰਗਲ ਦੀਆਂ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ।
ਦੱਸਣਯੋਗ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਅਤੇ ਕੋਟਕਪੂਰਾ ਪੁਲੀਸ ਫਾਇਰਿੰਗ ਮਾਮਲੇ ਦੀ ਜਾਂਚ ਲਈ ਬਣੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਸਾਲ 2019 ਵਿੱਚ ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

Advertisement

Advertisement
Tags :
IPSParamraj Singh Umranangal
Advertisement