ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਪਟਾ ਦੇ ਵਫ਼ਦ ਵੱਲੋਂ ਸਪੀਕਰ ਸੰਧਵਾਂ ਨਾਲ ਮੁਲਾਕਾਤ

07:04 AM Aug 25, 2024 IST
ਇਪਟਾ ਦਾ ਵਫ਼ਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮੰਗ ਪੱਤਰ ਦਿੰਦਾ ਹੋਇਆ। -ਫੋਟੋ: ਚਿੱਲਾ

ਖੇਤਰੀ ਪ੍ਰਤੀਨਿਧ
ਐਸਏਐਸ ਨਗਰ (ਮੁਹਾਲੀ), 24 ਅਗਸਤ
ਇਪਟਾ ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਦੀ ਅਗਵਾਈ ਹੇਠਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਵਫ਼ਦ ਵਿਚ ਇਪਟਾ ਦੇ ਮੀਤ ਪ੍ਰਧਾਨ ਅਮਨ ਭੋਗਲ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਨਰਿੰਦਰ ਪਾਲ ਨੀਨਾ, ਜਨਰਲ ਸਕੱਤਰ ਜਸਬੀਰ ਗਿੱਲ, ਵਿੱਤ ਸਕੱਤਰ ਨਰਿੰਦਰ ਨਸਰੀਨ ਆਦਿ ਸ਼ਾਮਿਲ ਸਨ। ਇਪਟਾ ਦੇ ਵਫ਼ਦ ਨੇ ਸ੍ਰੀ ਸੰਧਵਾਂ ਨੂੰ ਲੱਚਰਤਾ, ਅਸ਼ਲੀਲਤਾ, ਨਸ਼ਿਆ, ਅਤੇ ਹਿੰਸਾ ਨੂੰ ਹੱਲਾਸ਼ੇਰੀ ਦਿੰਦੀ ਗੀਤਕਾਰੀ ਤੇ ਗਾਇਕੀ ਨੂੰ ਠੱਲ੍ਹਣ ਲਈ ਲੋੜੀਂਦੇ ਕਦਮ ਚੁੱਕਣ ਵਾਸਤੇ ਮੰਗ ਪੱਤਰ ਦਿੱਤਾ। ਉਨ੍ਹਾਂ ਇਸ ਨਾਲ ਨੌਜਵਾਨ ਵਰਗ ਵਿਚ ਆ ਰਹੇ ਵਿਗਾੜਾਂ ਤੇ ਨਿਘਾਰਾਂ ਬਾਰੇ ਚਰਚਾ ਕੀਤੀ।
ਸ੍ਰੀ ਸੰਧਵਾਂ ਨੇ ਕਿਹਾ ਕਿ ਜਿਵੇਂ ਸਾਡਾ ਵਾਤਾਵਰਨ ਅਤੇ ਰਿਸ਼ਤੇ-ਨਾਤੇ ਪ੍ਰਦੂਸ਼ਤ ਹੋਣ ਤੋਂ ਬਚਾਉਣ ਲਈ ਵੱਡੇ ਉਪਰਾਲੇ ਕਰਨ ਦੀ ਲੋੜ ਹੈ, ਉਸੇ ਤਰ੍ਹਾਂ ਗੰਧਲੇ ਤੇ ਪਲੀਤ ਹੋ ਰਹੇ ਸਭਿਆਚਾਰ ਤੇ ਸਾਹਿਤ ਨੂੰ ਵੀ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਗੰਭੀਰ ਤੇ ਸੁਹਿਰਦ ਯਤਨ ਕਰਨੇ ਪੈਣਗੇ।

Advertisement

Advertisement