ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਪਟਾ ਨੇ ਕੈਲਾਸ਼ ਕੌਰ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

07:55 AM Oct 07, 2024 IST

ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 6 ਅਕਤੂਬਰ
ਪੰਜਾਬੀ ਰੰਗਮੰਚ ਦੀਆਂ ਪਹਿਲੀਆਂ ਅਦਾਕਾਰਾਂ ’ਚ ਸ਼ੁਮਾਰ ਅਤੇ ਪੰਜਾਬੀ ਰੰਗਮੰਚ ਦਾ ਮੁਹਾਂਦਰਾ ਬਦਲਣ ਵਾਲੇ ਭਾਅ ਜੀ ਗੁਰਸ਼ਰਨ ਸਿੰਘ ਦੀ ਜੀਵਨ ਸਾਥਣ ਕੈਲਾਸ਼ ਕੌਰ ਦੇ ਦੇਹਾਂਤ ’ਤੇ ਇਪਟਾ ਪੰਜਾਬ ਨੇ ਦੁੱਖ ਪ੍ਰਗਟ ਕੀਤਾ।
ਇਪਟਾ ਪੰਜਾਬ ਦੇ ਪ੍ਰਧਾਨ ਨਾਟਕਰਮੀ ਸੰਜੀਵਨ ਸਿੰਘ ਨੇ ਕਿਹਾ ਕਿ ਜਿੱਥੇ ਕੈਲਾਸ਼ ਕੌਰ ਭਾਅ ਜੀ ਗੁਰਸ਼ਰਨ ਸਿੰਘ ਦੇ ਰੰਗਮੰਚੀ ਸਫ਼ਰ ’ਚ ਮੋਢੇ ਨਾਲ ਮੋਢਾ ਲਾ ਕੇ ਤੁਰੇ, ਉੱਥੇ ਹੀ ਉਨ੍ਹਾਂ ਆਪਣੀ ਦੋਵੇਂ ਧੀਆਂ ਨਵਸ਼ਰਨ ਤੇ ਅਰੀਤ ਨੂੰ ਵੀ ਇਸੇ ਰਾਹ ’ਤੇ ਤੋਰਿਆ। ਲੇਖਕ ਰਿਪੁਦਮਨ ਸਿੰਘ ਰੂਪ, ਇਪਟਾ ਦੇ ਜਨਰਲ ਸੱੱਕਤਰ ਇੰਦਰਜੀਤ ਰੂਪੋਵਾਲੀ ਤੇ ਇਪਟਾ ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ ਤੇ ਜਨਰਲ ਸੱਕਤਰ ਕਮਲ ਨੈਣ ਸਿੰਘ ਸੇਖੋਂ ਅਤੇ ਰਾਬਿੰਦਰ ਸਿੰਘ ਰੱਬੀ, ਅਮਨ ਭੋਗਲ, ਦਲਬਾਰ ਸਿੰਘ ਤੇ ਗੁਰਦਿਆਲ ਨਿਰਮਾਣ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕੈਲਾਸ਼ ਕੌਰ ਦੀ ਪੰਜਾਬੀ ਰੰਗਮੰਚ ਲਈ ਦੇਣ ਨੂੰ ਸਲਾਮ ਕੀਤਾ।

Advertisement

Advertisement