ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਪਟਾ ਨੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪੇ

08:33 AM Jul 24, 2024 IST
ਇਪਟਾ ਕਾਰਕੁਨ ਸੰਸਦ ਮੈਂਬਰ ਧਰਮਵੀਰ ਗਾਂਧੀ ਨੂੰ ਮੰਗ ਪੱਤਰ ਸੌਂਪਦੇ ਹੋਏ। -ਫੋਟੋ: ਚਿੱਲਾ

ਖੇਤਰੀ ਪ੍ਰਤੀਨਿਧ
ਐਸਏਐਸ ਨਗਰ(ਮੁਹਾਲੀ), 23 ਜੁਲਾਈ
ਇਪਟਾ ਦੀ ਪੰਜਾਬ ਇਕਾਈ ਦੇ ਵੱਖ-ਵੱਖ ਹਲਕਿਆਂ ਦੇ ਲੋਕ ਸਭਾ ਮੈਂਬਰਾਂ ਨੂੰ ਮੌਨਸੂਨ ਦੇ ਚੱਲ ਰਹੇ ਸੈਸ਼ਨ ਵਿੱਚ ਸੱਭਿਆਚਾਰਕ ਪ੍ਰਦੂਸ਼ਣ ਦਾ ਮਾਮਲਾ ਉਭਾਰਨ ਲਈ ਮੰਗ ਪੱਤਰ ਦਿੱਤੇ ਗਏ। ਸੰਸਦਾਂ ਮੈਂਬਰਾਂ ਨੇ ਇਪਟਾ ਦੇ ਅਹੁਦੇਦਾਰਾਂ ਨੂੰ ਮਾਮਲਾ ਉਠਾਉਣ ਦਾ ਭਰੋਸਾ ਦਿੱਤਾ। ਇਪਟਾ ਦੇ ਸੂਬਾਈ ਪ੍ਰਧਾਨ ਸੰਜੀਵਨ ਸਿੰਘ ਨੇ ਦੱਸਿਆ ਕਿ ਇਪਟਾ ਹੁਸ਼ਿਆਰਪੁਰ ਦੇ ਪ੍ਰਧਾਨ ਨਾਟਕਰਮੀ ਅਸ਼ੋਕ ਪੁਰੀ, ਪਟਿਆਲਾ ਦੇ ਪ੍ਰਧਾਨ ਗੁਰਨੇਕ ਸਿੰਘ ਭੱਟੀ, ਬਠਿੰਡਾ ਦੇ ਪ੍ਰਧਾਨ ਨਾਟ-ਨਿਰਦੇਸ਼ਕ ਕੀਰਤੀ ਕਿਰਪਾਲ, ਰੰਗਕਰਮੀ ਪ੍ਰਧਾਨ ਬਿੱਟੂ ਮਾਨਸਾ, ਲਧਿਆਣਾ ਦੇ ਪ੍ਰਧਾਨ ਨਾਟਕਰਮੀ ਪ੍ਰਦੀਪ ਸ਼ਰਮਾ, ਰੋਪੜ ਦੇ ਪ੍ਰਧਾਨ ਰਮਨ ਮਿੱਤਲ, ਗੁਰਦਾਸਪੁਰ ਦੇ ਜਨਰਲ ਸੱਕਤਰ ਗੁਰਮੀਤ ਬਾਜਵਾ ਦੀ ਅਗਵਾਈ ਹੇਠ ਇਪਟਾ ਕਾਰਕੁਨਾਂ ਨੇ ਸੰਸਦ ਮੈਂਬਰਾਂ ਨੂੰ ਨਿੱਜੀ ਤੌਰ ’ਤੇ ਜਾਂ ਨਿੱਜੀ ਸਹਾਇਕਾਂ ਰਾਹੀਂ ਮੰਗ ਪੱਤਰ ਸੌਂਪੇ। ਉਨ੍ਹਾਂ ਨੂੰ ਅਸ਼ਲੀਲਤਾ, ਹਥਿਆਰਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਦੀ ਗੀਤਕਾਰੀ ਤੇ ਗਾਇਕੀ ਨਾਲ ਪੈਦਾ ਹੋ ਰਹੇ ਸੱਭਿਆਚਾਰਕ ਪ੍ਰਦੂਸ਼ਣ ਦਾ ਮਸਲਾ ਉਭਾਰਨ ਲਈ ਬੇਨਤੀ ਕੀਤੀ।
ਸੰਜੀਵਨ ਸਿੰਘ ਨੇ ਦੱਸਿਆ ਕਿ ਦੋ ਹਫ਼ਤੇ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਮਨੀਸ਼ ਤਿਵਾੜੀ ਆਦਿ ਨੂੰ ਵੀ ਮੰਗ-ਪੱਤਰ ਭੇਜਿਆ ਗਿਆ ਹੈ।

Advertisement

Advertisement
Advertisement