ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਇਕਬਾਲ ਵੜਿੰਗ

08:10 AM Aug 26, 2024 IST
ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰ ਵਿਧਾਇਕ ਕਾਕਾ ਬਰਾੜ ਨਾਲ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 25 ਅਗਸਤ
ਪਿਛਲੇ ਕਈ ਮਹੀਨਿਆਂ ਤੋਂ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਦੀ ਚੋਣ ਵਿੱਚ ਚੱਲ ਰਹੇ ਰੇੜਕਾ ਉਦੋਂ ਸਮਾਪਤ ਹੋ ਗਿਆ ਜਦੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸਰਬਸੰਮਤੀ ਨਾਲ ਡਾਕਟਰ ਇਕਬਾਲ ਸਿੰਘ ਵੜਿੰਗ ਨੂੰ ਪ੍ਰਧਾਨ ਬਣਾ ਦਿੱਤਾ ਗਿਆ। ਇਸ ਮੌਕੇ ਮੰਡੀ ਦੇ ਸਮੂਹ ਆੜ੍ਹਤੀ ਭਾਈਚਾਰੇ ਤੋਂ ਇਲਾਵਾ ਗੱਲਾ ਮਜ਼ਦੂਰ ਵੀ ਹਾਜ਼ਰ ਸਨ।
ਇਸ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਦਾਣਾ ਮੰਡੀ ਵਿੱਚ ਪਿਛਲੇ ਕਈ ਮਹੀਨਿਆਂ ਤੋਂ 11 ਮੈਂਬਰੀ ਕਮੇਟੀ ਕੰਮ ਸੰਭਾਲ ਰਹੀ ਹੈ, ਜਿਸ ਨੂੰ ਹੁਣ ਤਬਦੀਲ ਕਰਦਿਆਂ ਸਮੂਹ ਆੜ੍ਹਤੀਆ ਭਾਈਚਾਰੇ ਵੱਲੋਂ ਸਰਬਸੰਮਤੀ ਨਾਲ ਡਾਕਟਰ ਇਕਬਾਲ ਸਿੰਘ ਵੜਿੰਗ ਨੂੰ ਪ੍ਰਧਾਨ ਬਣਾਇਆ ਗਿਆ ਜਦਕਿ ਰਾਜੀਵ ਕੁਮਾਰ ਕਾਕਾ ਗਾਂਧੀ ਨੂੰ ਚੇਅਰਮੈਨ, ਹਰਕ੍ਰਿਸ਼ਨ ਸਿੰਘ ਮੱਕੜ ਨੂੰ ਸਕੱਤਰ, ਵਿਜੈ ਰੱਸੇਵੱਟ ਅਤੇ ਪੱਪੂ ਯਾਦਵ ਨੂੰ ਸੀਨੀਅਰ ਵਾਈਸ ਪ੍ਰਧਾਨ, ਸੁਮਿਤ ਕੁਮਾਰ ਗਰਗ ਨੂੰ ਵਾਈਸ ਪ੍ਰਧਾਨ ਅਤੇ ਅਜੈ ਕੁਮਾਰ ਗੁਪਤਾ ਨੂੰ ਕੱਚਾ ਆੜ੍ਹਤੀਆ ਐਸੋਸੀਏਸ਼ਨ ਦਾ ਖਜ਼ਾਨਚੀ ਨਿਯੁਕਤ ਕੀਤਾ ਗਿਆ। ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਮੰਡੀ ਦੇ ਕੰਮ ਕਾਜ ਨੂੰ ਪੂਰੀ ਤਰ੍ਹਾਂ ਨਾਲ ਪਾਰਦਰਸ਼ੀ ਰੱਖਿਆ ਜਾਵੇਗਾ। ਇਸ ਦੌਰਾਨ ਨਵਨਿਯੁਕਤ ਅਹੁਦੇਦਾਰਾਂ ਨੇ ਵਿਧਾਇ ਨੂੰ ਭਰੋਸਾ ਦੁਆਇਆ ਕਿ ਜੋ ਉਨ੍ਹਾਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ ਉਹ ਪੂਰੀ ਇਮਾਨਦਾਰੀ, ਲਗਨ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਮੰਡੀ ਦੇ ਸ਼ੀਜਨ ਦੌਰਾਨ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜ਼ਸ਼ਨ ਬਰਾੜ ਲੱਖੇਵਾਲੀ, ਮਾਰਕੀਟ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ, ਪੈਸਟੀਸਾਈਡ ਯੂਨੀਅਨ ਪ੍ਰਧਾਨ ਅਜਵਿੰਦਰ ਸਿੰਘ ਰਾਜੂ ਪੂਣੀਆ, ਮੇਘਰਾਜ ਗਰਗ ਮੌਜੂਦ ਸਨ।

Advertisement

Advertisement